22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੱਤਾਧਾਰੀ ਪਾਰਟੀ ਤੇ ਨਗਰ ਨਿਗਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ 'ਚ ਨਾਕਾਮ ਰਹੀ-ਰਣਜੀਤ ਸਿੰਘ ਖੋਜੇਵਾਲ <br/>

ਅਜੀਤ ਡੈਸਕ 29-04-2026
ਕਪੂਰਥਲਾ, 28 ਅਪ੍ਰੈਲ (ਅਮਰਜੀਤ ਕੋਮਲ)-ਨਗਰ ਨਿਗਮ ਦੀ ਨਾਕਸ ਕਾਰਗੁਜ਼ਾਰੀ ਕਾਰਨ ਸ਼ਹਿਰ ਦੇ ਲੋਕ ਜਿਥੇ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ ਉਥੇ ਸ਼ਹਿਰ 'ਚ ਕੂੜੇ ਦੀ ਸਮੱਸਿਆ, ਟੁੱਟੀਆਂ ਸੜਕਾਂ, ਬੰਦ ਸਟਰੀਟ ਲਾਈਟਾਂ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਦੇ ਲੋਕਾਂ ਨੂੰ ਆਪਣੇ ਚਾਰ ਵਰੇ੍ਹ ਦੇ ਰਾਜ ਦੇ ਬਾਅਦ ਵੀ ਲੋੜੀਂਦੀਆਂ ਸਹੂਲਤਾਂ ਦੇਣ ਵਿਚ ਨਕਾਮ ਸਾਬਤ ਹੋਈ ਹੈ | ਇਹ ਪ੍ਰਗਟਾਵਾ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਆਪਣੇ ਸਾਥੀਆਂ ਸਮੇਤ ਸੈਨਿਕ ਸਕੂਲ ਤੋਂ ਡੀ. ਸੀ. ਚੌਕ ਤੱਕ ਸੜਕ ਦੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਣ ਤੋਂ ਬਾਅਦ ਕੀਤਾ | ਉਨ੍ਹਾਂ ਕਿਹਾ ਕਿ ਡੀ. ਸੀ. ਚੌਕ ਤੋਂ ਮਾਲ ਰੋਡ ਤੱਕ 200 ਫੁੱਟ ਤੱਕ ਸੜਕ 'ਤੇ ਟੋਏ ਪਏ ਹੋਏ ਹਨ ਜੋ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼ਹਿਰ ਦੇ ਕਿਨਾਰਿਆਂ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ | ਉਨ੍ਹਾਂ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ 'ਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਵੇਂ ਨਗਰ ਨਿਗਮ 'ਤੇ ਕਾਂਗਰਸ ਦਾ ਕਬਜ਼ਾ ਰਿਹਾ ਹੈ, ਪਰ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਲਈ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਲੋਕਾਂ ਦੇ ਮਸਲਿਆਂ ਨੂੰ ਵਿਸਾਰ ਦਿੱਤਾ ਤੇ ਇਸੇ ਦੌੜ ਵਿਚ ਨਗਰ ਨਿਗਮ ਦੇ ਹਾਊਸ ਵਲੋਂ ਪਾਸ ਕੀਤੇ ਗਏ ਕੰਮਾਂ ਨੂੰ ਮੁਕੰਮਲ ਨਹੀਂ ਹੋਣ ਦਿੱਤਾ ਤੇ ਕਈ ਕੰਮ ਪਿਛਲੇ 6 ਮਹੀਨਿਆਂ ਤੋਂ ਜਾਣਬੁੱਝ ਕੇ ਸ਼ੁਰੂ ਨਹੀਂ ਕੀਤੇ ਗਏ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸ਼ਹਿਰ ਦੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਕੋਸ ਰਹੇ ਹਨ | ਇਸ ਦਾ ਜਵਾਬ ਹੁਣ ਨਗਰ ਨਿਗਮ ਦੀਆਂ ਆਗਾਮੀ ਚੋਣਾਂ 'ਚ ਸ਼ਹਿਰ ਵਾਸੀ ਦੋਵਾਂ ਪਾਰਟੀਆਂ ਦੇ ਆਗੂਆਂ ਕੋਲ ਮੰਗਣਗੇ | ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ ਤੇ ਸ਼ਾਮ ਸੁੰਦਰ ਅਗਰਵਾਲ ਨੇ ਵੀ ਨਗਰ ਨਿਗਮ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਸਮੱਸਿਆਵਾਂ ਦਾ ਕੋਈ ਸਥਾਈ ਹੱਲ ਨਾ ਕੀਤਾ ਗਿਆ ਤਾਂ ਭਾਜਪਾ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ, ਸਾਬਕਾ ਕੌਂਸਲਰ ਪਵਨ ਧੀਰ, ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਦੋ ਦੇ ਪ੍ਰਧਾਨ ਲੱਕੀ ਸਰਪੰਚ, ਮੱਸਾ ਸਿੰਘ ਮਾਡਲ ਟਾਊਨ, ਸੰਜੀਵ ਖੰਨਾ, ਰਾਜਨ ਕੁਮਾਰ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕਾਂ ਦੀ ਜਨਗਣਨਾ 'ਤੇ ਡਿਊਟੀ ਲਗਾਉਣ ਨਾਲ ਬੱਚਿਆਂ ਦੀ ਪੜ੍ਹਾਈ 'ਤੇ ਪਵੇਗਾ ਮਾੜਾ ਅਸਰ– ਪਿ੍ੰ. ਗੁਰਦਿਆਲ ਸਿੰਘ <b... ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 10 ਮਈ ਤੋਂ ਵਿਭਾਗ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।