22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਅੰਤਰ ਹਾਊਸ ਨੈਤਿਕ ਕਹਾਣੀ ਵਾਚਣ ਮੁਕਾਬਲਾ <br/>

ਅਜੀਤ ਡੈਸਕ 29-04-2026
ਕਪੂਰਥਲਾ, 28 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ 'ਚ ਅੰਤਰ ਹਾਊਸ ਨੈਤਿਕ ਕਹਾਣੀ ਵਾਚਣ ਦਾ ਮੁਕਾਬਲਾ ਕਰਵਾਇਆ, ਜਿਸ ਵਿਚ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਆਧਾਰਤ ਕਹਾਣੀਆਂ ਪੇਸ਼ ਕੀਤੀਆਂ, ਜਿਨ੍ਹਾਂ 'ਚ ਮਹੱਤਵਪੂਰਨ ਜੀਵਨ ਮੁੱਲਾਂ ਦਾ ਸੁੰਦਰ ਸੰਦੇਸ਼ ਦਿੱਤਾ | ਮੁਕਾਬਲੇ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਆਤਮਵਿਸ਼ਵਾਸ, ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਲਈ ਕਲਪਨਾ ਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਅੰਤਰ ਹਾਊਸ ਕਹਾਣੀ ਵਾਚਣ ਮੁਕਾਬਲੇ 'ਚ ਜੇਤੂ ਵਿਦਿਆਰਥੀਆਂ ਨੂੰ ਟਰਾਫੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਕਰਵਾਏ ਅੰਤਰ ਹਾਊਸ ਨੈਤਿਕ ਕਹਾਣੀ ਵਾਚਣ ਮੁਕਾਬਲੇ ਸਫ਼ਲਤਾ ਪੂਰਵਕ ਸਮਾਪਤ ਹੋਇਆ |

ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਸੰਬੰਧੀ ਫਗਵਾੜਾ ਹਲਕੇ ਦੇ ਦਿਹਾਤੀ ਅਤੇ ਸ਼ਹਿਰੀ ਵਰਕਰ ਐਸ.ਡੀ.ਐਮ. ਦਫਤਰ ਕਰਨਗੇ ਕੱਲ੍ਹ ਰੋਸ ਪ੍ਰਦਰਸ਼ਨ... ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਡਾ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।