22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਦੇ ਕੱਟਾਂ ਸੰਬੰਧੀ ਫਗਵਾੜਾ ਹਲਕੇ ਦੇ ਦਿਹਾਤੀ ਅਤੇ ਸ਼ਹਿਰੀ ਵਰਕਰ ਐਸ.ਡੀ.ਐਮ. ਦਫਤਰ ਕਰਨਗੇ ਕੱਲ੍ਹ ਰੋਸ ਪ੍ਰਦਰਸ਼ਨ-ਵਾਹਦ <br/>

ਅਜੀਤ ਡੈਸਕ 29-04-2026
ਫਗਵਾੜਾ, 28 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਤੋਂ ਸੋ੍ਰਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਕਰਫੈਡ ਪੰਜਾਬ ਅਤੇ ਜਿਲ੍ਹਾ ਪ੍ਰਧਾਨ ਸੋੋ੍ਰਮਣੀ ਅਕਾਲੀ ਦਲ ਸ਼ਹਿਰੀ ਨੇ ਆਖਿਆ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਸਦੀ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਫਗਵਾੜਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ 30 ਅਪ੍ਰੈਲ ਨੂੰ ਲੰਬੇ ਅਤੇ ਰੋਜ਼ਾਨਾ ਬਿਜਲੀ ਕੱਟਾਂ ਵਿਰੁੱਧ ਮੁਜ਼ਾਹਰੇ ਐਸ ਡੀ ਐਮ ਦਫਤਰ ਫਗਵਾੜਾ ਵਿਖੇ ਸਵੇਰੇ 11 ਵਜੇ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਜਰਨੈਲ ਸਿੰਘ ਵਾਹਦ ਨੇ ਦੱਸਿਆ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੇਜ਼ੀ ਨਾਲ ਵਿਗੜਦੀ ਬਿਜਲੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ, ਜੋ ਕਿ ਪੰਜਾਬ ਭਰ ਦੇ ਲੋਕਾਂ ਨੂੰ ਲਗਾਤਾਰ ਲੰਮੇ-ਲੰਮੇ ਪਾਵਰ ਕੱਟਾਂ ਕਰਕੇ ਅਨੀਂਦਰੇ ਰਹਿਣ ਲਈ ਮਜਬੂਰ ਕਰ ਰਹੇ ਹਨ | ਐਡਵੋਕੇਟ ਵਾਹਦ ਨੇ ਦੱਸਿਆ ਕਿ ਇਸ ਸਬੰਧੀ ਸੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਅਤੇ ਸ਼ਹਿਰੀ ਹਲਕਾ ਇੰਚਾਰਜਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਕਿ ਉਹ ਵਰਕਰਾਂ ਅਤੇ ਆਗੂਆਂ ਨਾਲ ਰਾਬਤਾ ਕਾਇਮ ਕਰਕੇ 30 ਅਪ੍ਰੈਲ ਨੂੰ ਸਵੇਰੇ 11 ਵਜੇ ਐਸ ਡੀ ਐਮ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਨਗੇ | ਵਾਹਦ ਨੇ ਇਹ ਵੀ ਦੱਸਿਆ ਕਿ ਇਹ ਭਿਆਨਕ ਬਿਜਲੀ ਕੱਟ ਅਚਾਨਕ ਨਹੀਂ ਹਨ | ਇਹ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ, ਸਮੇਂ ਸਿਰ ਬਿਜਲੀ ਸਮਝੌਤੇ ਕਰਨ ਵਿੱਚ ਅਸਫਲਤਾ ਅਤੇ ਪ੍ਰਸ਼ਾਸਕੀ ਅਯੋਗਤਾ ਦਾ ਸਿੱਧਾ ਨਤੀਜਾ ਹਨ | ਇਸ ਸੰਕਟ ਨੂੰ ਹੱਲ ਕਰਨ ਦੀ ਬਜਾਏ, ਸਰਕਾਰ ਆਪਣੇ ਸੰਸਦ ਮੈਂਬਰਾਂ ਅਤੇ ਨੇਤਾਵਾਂ ਦੇ ਵੱਡੇ ਪੱਧਰ 'ਤੇ ਦਲ ਬਦਲੀ ਕਰਨ ਕਰਕੇ ਅੰਦਰੂਨੀ ਅਸਥਿਰਤਾ ਅਤੇ ਆਪਣੇ ਵਜੂਦ ਨੂੰ ਬਚਾਉਣ ਤੇ ਖਤਰਿਆਂ ਨੂੰ ਸੰਭਾਲਣ ਵਿੱਚ ਰੁੱਝੀ ਹੋਈ ਹੈ | ਪਰ ਪੰਜਾਬ ਦੀ ਜਨਤਾ ਭਾਰੀ ਗਰਮੀ ਦੀ ਮਾਰ ਝੱਲਦੀ ਹੋਈ ਤ੍ਰਾਹ-ਤ੍ਰਾਹ ਕਰ ਰਹੀ ਹੈ |

ਪਿਛਲੀ ਖ਼ਬਰ ਭਟਨੂਰਾ ਕਲਾਂ ਦੇ ਖੇਤਾਂ 'ਚ ਅੱਗ ਲੱਗਣ ਕਰਕੇ 50 ਏਕੜ ਨਾੜ ਸੜ ਕੇ ਸੁਆਹ <br/> ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਅੰਤਰ ਹਾਊਸ ਨੈਤਿਕ ਕਹਾਣੀ ਵਾਚਣ ਮੁਕਾਬਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।