ਕਪੂਰਥਲਾ, 28 ਅਪ੍ਰੈਲ (ਅਮਰਜੀਤ ਕੋਮਲ)-ਅਗਾਮੀ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤੇ ਇਸੇ ਕੜੀ ਤਹਿਤ ਹੀ ਵਾਰਡ ਨੰਬਰ 6 ਦੇ ਮਾਡਲ ਟਾਊਨ 'ਚ ਟਕਸਾਲੀ ਅਕਾਲੀ ਪਰਿਵਾਰ ਪਰਮਜੀਤ ਸਿੰਘ ਵਲੋਂ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ. ਵਾਲੀਆ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਮੀਟਿੰਗ 'ਚ ਹਾਜ਼ਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਨਗਰ ਨਿਗਮ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਵਾਰਡ ਵਿਚ ਸਗਰਮੀਆਂ ਤੇਜ਼ ਕਰਨ ਤਾਂ ਜੋ ਇਸ ਵਾਰਡ ਤੋਂ ਅਕਾਲੀ ਦਲ ਦੇ ਉਮੀਦਵਾਰ ਨੂੰ ਜਿੱਤ ਦਿਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾ ਦੇ ਰਾਜ ਦੌਰਾਨ ਸ਼ਹਿਰ ਦਾ ਕੋਈ ਵਿਕਾਸ ਨਹੀਂ ਹੋਇਆ ਤੇ ਲੋਕ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ 'ਤੇ ਕਾਂਗਰਸ ਦਾ ਕਬਜ਼ਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ | ਐਚ. ਐਸ. ਵਾਲੀਆ ਤੇ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ 50 ਵਾਰਡਾਂ 'ਚ ਸ਼ੋ੍ਰਮਣੀ ਅਕਾਲੀ ਦਲ ਆਪਣੇ ਬਲਬੂਤੇ 'ਤੇ ਚੋਣ ਲੜ ਕੇ ਨਗਰ ਨਿਗਮ 'ਤੇ ਕਬਜ਼ਾ ਕਰੇਗਾ | ਮੀਟਿੰਗ 'ਚ ਐਚ. ਐਸ. ਵਾਲੀਆ ਤੇ ਦਲਵਿੰਦਰ ਸਿੰਘ ਸਿੱਧੂ ਨੇ ਬੀਬੀ ਜਸਵਿੰਦਰ ਕੌਰ ਨੂੰ ਵਾਰਡ 6 ਦਾ ਇੰਚਾਰਜ ਨਿਯੁਕਤ ਕੀਤਾ | ਉਨ੍ਹਾਂ ਬੀਬੀ ਜਸਵਿੰਦਰ ਕੌਰ ਤੇ ਪਰਮਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਮੀ ਟਿੰਗ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਦੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਪੱਤੜ, ਪਿ੍ੰਸੀਪਲ ਕੇਵਲ ਸਿੰਘ, ਸੇਵਾ ਮੁਕਤ ਡੀ. ਐਸ. ਪੀ. ਉਂਕਾਰ ਸਿੰਘ, ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੇ ਬਬਲਾ, ਸਾਬਕਾ ਕੌਂਸਲ ਅਸ਼ੋਕ ਭਗਤ, ਯੂਥ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਪ੍ਰਧਾਨ ਨੀਰਜ ਨਾਹਰ, ਕੋਮਲ ਸਹੋਤਾ, ਹਜ਼ੂਰਾ ਸਿੰਘ ਚੀਮਾ, ਜਗਮੋਹਨ ਸਿੰਘ ਮੰਨੂੰ ਵਾਲੀਆ, ਸੇਵਾ ਮੁਕਤ ਏ. ਐਸ. ਆਈ. ਹਰਭਜਨ ਸਿੰਘ, ਮੱਖਣ ਲਾਲ ਪਟਵਾਰੀ, ਟੀਟੂ ਮਾਹਲਾ ਆਦਿ ਆਗੂ ਹਾਜ਼ਰ ਸਨ |