22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐਸ. ਡੀ. ਐਮ. ਦੀ ਅਗਵਾਈ ਹੇਠ ਰੋਡ ਸੰਘਰਸ਼ ਕਮੇਟੀ ਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ <br/>

ਅਜੀਤ ਡੈਸਕ 29-04-2026
ਸੁਲਤਾਨਪੁਰ ਲੋਧੀ, 28 ਅਪ੍ਰੈਲ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ 25 ਪਿੰਡਾਂ ਦੇ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਐਕਵਾਇਰ ਕਰਕੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਉਸਾਰੇ ਜਾ ਰਹੇ ਦਿੱਲੀ-ਕੱਟੜਾ ਅਤੇ ਜਾਮਨਗਰ ਬਠਿੰਡਾ ਐਕਸਪੈੱ੍ਰਸ ਵੇਅ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਦੀ ਅਗਵਾਈ ਹੇਠ ਰੋਡ ਸੰਘਰਸ਼ ਕਮੇਟੀ ਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਪ੍ਰਾਜੈਕਟ ਡਾਇਰੈਕਟਰ ਅਨਿਲ ਨਰਵਾਲ, ਸਾਈਟ ਇੰਜੀਨੀਅਰ ਅਰੁਣ ਅਹੂਜਾ, ਟੀ. ਆਰ. ਸਿਨਹਾ ਅਤੇ ਐਸ. ਪੀ. ਸਿੰਗਲਾ ਗਰੁੱਪ ਦੇ ਅਧਿਕਾਰੀਆਂ ਅਤੇ ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਵਿਚਕਾਰ ਮੀਟਿੰਗ ਹੋਈ, ਜਿਸ 'ਚ ਵੱਖ-ਵੱਖ ਮਸਲਿਆਂ 'ਤੇ ਚਰਚਾ ਹੋਈ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ, ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ, ਤਰਸੇਮ ਸਿੰਘ, ਜਗਮੋਹਣ ਸਿੰਘ, ਰਣਜੀਤ ਸਿੰਘ ਰਾਣਾ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਨੰਬਰਦਾਰ ਮਲਕੀਤ ਸਿੰਘ ਮੈਰੀਪੁਰ ਨੇ ਮੰਗ ਕੀਤੀ ਕਿ ਸੈਸ਼ਨ ਕੋਰਟ ਵਿਚ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਦਾਇਰ ਕੀਤੇ ਕੇਸ ਵਿਚ ਮੁਆਵਜ਼ੇ ਸੰਬੰਧੀ ਕੈਲਕੁਲੇਸ਼ਨ ਸ਼ੀਟਾਂ ਜਲਦ ਦਿੱਤੀਆਂ ਜਾਣ ਤਾਂ ਜੋ ਫ਼ੈਸਲਾ ਜਲਦ ਹੋ ਸਕੇ | ਇਸ ਤੋਂ ਇਲਾਵਾ ਨਗਰ ਸਭਾ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਦਿੱਤੇ ਜਾਣ, ਅੰਡਰ ਗਰਾੳਾੂਡ ਪਾਈਪਾਂ, ਰੁੱਖਾਂ, ਸੰਪਰਕ ਰਸਤਿਆਂ ਅਤੇ ਹੋਰ ਮਸਲਿਆਂ ਤੇ ਸਹਿਮਤੀ ਬਣਨ 'ਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਦਾ ਹੱਲ ਜਲਦ ਹੋ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਨੇ ਵੀ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਮੁਆਵਜ਼ੇ ਅਤੇ ਹੋਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਦੇ ਧਿਆਨ 'ਚ ਲਿਆਉਣ | ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਓਧਰ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਦਰਿਆ ਬਿਆਸ 'ਤੇ ਬਣਨ ਵਾਲਾ ਪੁਲ ਅਜੂਬਾ ਹੋਵੇਗਾ ਅਤੇ ਇਸ ਨਾਲ ਇਲਾਕੇ ਵਿਚ ਟੂਰਿਜ਼ਮ ਦੇ ਵੱਡੇ ਮੌਕੇ ਪੈਦਾ ਹੋਣਗੇ | ਉਨ੍ਹਾਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਦੇ ਰਹੀ ਹੈ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇ ਨੈਸ਼ਨਲ ਹਾਈਵੇ ਅਥਾਰਿਟੀ ਨੇ ਪਹਿਲਾਂ ਵਾਂਗ ਹੀ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਮੁੜ ਅਣਮਿੱਥੇ ਸਮੇਂ ਦਾ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਦੇਵਿੰਦਰ ਸਿੰਘ, ਵਿਵੇਕ ਕੁਮਾਰ, ਮਾਸਟਰ ਬਲਜੀਤ ਸਿੰਘ ਟਿੱਬਾ, ਤੇਜਿੰਦਰਪਾਲ ਮੱਟਾ, ਸਰਬਜੀਤ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ, ਸਾਧੂ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਤ ਸਮੇਂ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਚੋਰੀ ਕਰਨ ਵਾਲਾ ਕਾਬੂ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਸ਼ਹਿਰ ਦੇ 50 ਵਾਰਡਾਂ 'ਚ ਆਪਣੇ ਬਲਬੂਤੇ 'ਤੇ ਚੋਣ ਲੜੇਗਾ-ਵਾਲੀਆ, ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।