ਬਜ਼ੁਰਗ ਵਿਅਕਤੀ ਦੇ ਦਾਤਰ ਮਾਰ ਕੇ ਲੁੱਟ ਖੋਹ ਕਰਨ ਵਾਲੇ ਦੋਨੋਂ ਵਿਅਕਤੀ ਪੁਲਿਸ ਨੇ ਕੀਤੇ ਗਿ੍ਫ਼ਤਾਰ <br/>
ਅਜੀਤ ਡੈਸਕ
29-04-2026
ਸੁਲਤਾਨਪੁਰ ਲੋਧੀ, 28 ਅਪ੍ਰੈਲ (ਥਿੰਦ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਐਸ. ਐਸ. ਪੀ. ਗੌਰਵ ਧੂਰਾ ਆਈ. ਪੀ. ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀਤੇ ਦਿਨੀਂ ਬਜ਼ੁਰਗ ਵਿਅਕਤੀ ਦੇ ਦਾਤਰ ਮਾਰ ਕੇ ਲੁੱਟ ਖੋਹ ਕਰਨ ਵਾਲੇ ਦੋਵਾਂ ਨੌਜਵਾਨਾਂ ਨੂੰ ਵੱਡੀ ਕਾਰਵਾਈ ਕਰਦਿਆਂ ਕਾਬੂ ਕਰ ਲਿਆ ਹੈ | ਇਸ ਸੰਬੰਧੀ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਧਰੇਂਦਰ ਵਰਮਾ ਆਈ. ਪੀ. ਐਸ. ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਵਡੇਲ ਕਦੀਮ ਥਾਣਾ ਸੁਲਤਾਨਪੁਰ ਲੋਧੀ ਵਿਖੇ ਆਪਣਾ ਬਿਆਨ ਦਰਜ ਕਰਵਾਇਆ ਸੀ ਕਿ 22 ਅਪ੍ਰੈਲ ਨੂੰ ਔਰ ਜਾਨਾਂ ਦੀ ਤਰ੍ਹਾਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਮੋਟਰਸਾਈਕਲ ਪੀਬੀ ਜ਼ੀਰੋ9 ਏਐਸ 14 51 ਰਾਹੀਂ ਵਾਪਸ ਆਪਸ ਨੇ ਪਿੰਡ ਨੂੰ ਜਾ ਰਿਹਾ ਸੀ ਜਦ ਕਰੀਬ 6 ਵਜੇ ਸ਼ਾਮ ਹੈਵਦਪੁਰ ਤੋਂ ਥੋੜਾ ਅੱਗੇ ਪੁੱਜਾ ਤਾਂ ਪਿੱਛੋਂ ਮੋਟਰਸਾਈਕਲ ਤੇ ਦੋ ਨੌਜਵਾਨਾਂ ਨੇ ਉਸ ਨੂੰ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ | ਉਨ੍ਹਾਂ ਵਿਚੋਂ ਇਕ ਨੌਜਵਾਨ ਨੇ ਉਸ ਦੇ ਬਾਂਹ ਦਾਤਰ ਮਾਰ ਦਿੱਤਾ | ਉਹ ਲਹੂ ਲੁਹਾਣ ਹੋਇਆ ਹੇਠਾਂ ਡਿੱਗ ਪਿਆ | ਦੋਨਾਂ ਨੌਜਵਾਨਾਂ ਨੇ ਉਸ ਦਾ ਮੋਬਾਈਲ ਆਈ ਫੋਨ-15, ਪਰਸ ਜਿਸ ਵਿਚ 6000 ਰੁਪਏ ਸਨ, ਆਧਾਰ ਕਾਰਡ, ਏ. ਟੀ. ਐਮ. ਖੋਹ ਲਏ | ਇਸ ਦੌਰਾਨ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਭਾਲ ਸ਼ੁਰੂ ਕੀਤੀ | ਤਫ਼ਸੀਲ ਦੌਰਾਨ ਗੁਰਦੀਪ ਸਿੰਘ ਉਰਫ ਮਨਦੀਪ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖੁਸਰੋਪੁਰ ਥਾਣਾ ਕਪੂਰਥਲਾ ਤੇ ਅਜੇ ਕੁਮਾਰ ਪੁੱਤਰ ਦੇਸਰਾਜ ਵਾਸੀ ਪਿੰਡ ਸਿੱਧਵਾ ਦੋਨਾਂ ਕਪੂਰਥਲਾ ਨੂੰ ਟਰੇਸ ਕਰਕੇ ਕਾਬੂ ਕਰ ਲਿਆ ਤੇ ਉਨ੍ਹਾਂ ਕੋਲੋਂ ਆਈਫੋਨ 15, ਪਰਸ 2000, ਦਸਤਾਵੇਜ਼, ਵਾਰਦਾਤ ਸਮੇਂ ਵਰਤਿਆ ਦਾਤਰ ਤੇ ਮੋਟਰਸਾਈਕਲ ਕਾਬੂ ਕਰ ਲਿਆ | ਉਨ੍ਹਾਂ ਕੋਲੋਂ ਸਖ਼ਤੀ ਨਾਲ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |