ਫਗਵਾੜਾ, 28 ਅਪੈ੍ਰਲ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਦੇ ਰੇਲਵੇ ਰੋਡ 'ਤੇ ਅੱਜ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਤੇ ਨਾਜਾਇਜ਼ ਪਏ ਸਾਮਾਨ ਨੂੰ ਜ਼ਬਤ ਕੀਤਾ | ਜਾਣਕਾਰੀ ਦਿੰਦਿਆਂ ਇੰਸਪੈਕਟਰ ਦੀਪਕ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ | ਨਿਗਮ ਦੀ ਟੀਮ ਵਲੋਂ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਸਮੇਂ ਵੀ ਕਿਸੇ ਨੇ ਰੋਡ 'ਤੇ ਨਾਜਾਇਜ਼ ਕਬਜ਼ਾ ਕੀਤਾ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੜਕ 'ਤੇ ਲੱਗੇ ਸਰਕਾਰੀ ਸਾਈਨ ਬੋਰਡਾਂ 'ਤੇ ਵੀ ਕੁੱਝ ਦੁਕਾਨਦਾਰਾਂ ਵਲੋਂ ਆਪਣੇ ਬੋਰਡ ਲਗਾਏ ਗਏ ਸਨ, ਜੋ ਅਧਿਕਾਰੀਆਂ ਵਲੋਂ ਮੌਕੇ 'ਤੇ ਹੀ ਉਤਰਵਾਏ ਗਏ |