ਸੁਲਤਾਨਪੁਰ ਲੋਧੀ, 29 ਅਪ੍ਰੈਲ (ਨਰੇਸ਼ ਹੈਪੀ)-ਪੰਜਾਬ ਅੰਦਰ ਲਗਾਏ ਜਾ ਰਹੇ ਬੇਲੋੜੇ ਅਤੇ ਵੱਡੇ ਵੱਡੇ ਅਨ ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 30 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਬਿਜਲੀ ਘਰ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਵੱਡੇ ਵੱਡੇ ਅਨ ਐਲਾਨੇ ਕੱਟ ਲੱਗ ਰਹੇ ਹਨ ਜਿਸ ਕਰਕੇ ਆਮ ਲੋਕਾਂ, ਕਿਸਾਨਾਂ ਤੇ ਦੁਕਾਨਦਾਰਾਂ ਦਾ ਜੀਉਣਾ ਮੁਹਾਲ ਹੋ ਰਿਹਾ ਹੈ | ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਹਲਕੇ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਧਰਨੇ ਵਿਚ ਵੱਡੀ ਗਿਣਤੀ ਵਿਚ ਪੁੱਜਣ ਤਾਂ ਜੋ ਸੁੱਤੀ ਹੋਈ ਮਾਨ ਸਰਕਾਰ ਨੂੰ ਜਗਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਦਰਬਾਰਾ ਸਿੰਘ ਵਿਰਦੀ, ਜਥੇਦਾਰ ਸਤਨਾਮ ਸਿੰਘ ਰਾਮੇ ਸੀਨੀਅਰ ਆਗੂ, ਚਰਨਜੀਤ ਸਿੰਘ ਸਹੋਤਾ ਸੰਗਠਨ ਸਕੱਤਰ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ ਆਦਿ ਵੀ ਹਾਜ਼ਰ ਸਨ |