16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਿਧਾਇਕਾਂ ਤੇ ਮੇਅਰ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 30-04-2026
ਸੁਲਤਾਨਪੁਰ ਲੋਧੀ, 29 ਅਪ੍ਰੈਲ (ਨਰੇਸ਼ ਹੈਪੀ)-ਨਿਰਮਲ ਕੁਟੀਆ ਸੀਚੇਵਾਲ ਅੱਜ ਪੰਜਾਬ ਦੇ ਵਾਤਾਵਰਨ ਨੂੰ ਸੁਧਾਰਨ ਲਈ ਚਰਚਾ ਦਾ ਕੇਂਦਰ ਬਣੀ ਰਹੀ | ਜੇਲ੍ਹ ਮੰਤਰੀ ਡਾ: ਰਵਜੋਤ ਸਿੰਘ, ਲੁਧਿਆਣਾ ਪੂਰਬੀ ਹਲਕੇ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਲੁਧਿਆਣਾ ਕੇਂਦਰੀ ਹਲਕੇ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸੀਚੇਵਾਲ ਪਹੁੰਚ ਕੇ ਨਿਰਮਲ ਕੁਟੀਆ ਵਿਚ ਸੰਤ ਸੀਚੇਵਾਲ ਨਾਲ ਪੰਜਾਬ ਦੇ ਦਰਿਆਈ ਪਾਣੀ ਦੇ ਪ੍ਰਦੂਸ਼ਣ ਨੂੰ ਅਤੇ ਖ਼ਾਸ ਕਰਕੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ | ਜਦ ਕਿ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦਾ ਕਿਸੇ ਕਾਰਨ ਕਰਕੇ ਨਿਰਮਲ ਕੁਟੀਆ ਆਉਣ ਦਾ ਮਿੱਥਿਆ ਹੋਇਆ ਪ੍ਰੋਗਰਾਮ ਐਨ ਮੌਕੇ 'ਤੇ ਰੱਦ ਹੋ ਗਿਆ ਸੀ | ਉਨ੍ਹਾਂ ਨੇ ਟੈਲੀਫੋਨ 'ਤੇ ਸੰਤ ਸੀਚੇਵਾਲ ਨਾਲ ਦਰਿਆਈ ਪਾਣੀਆਂ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਬਾਰੇ ਸੰਖੇਪ ਵਿਚ ਚਰਚਾ ਕੀਤੀ | ਬੁੱਢੇ ਦਰਿਆ ਦੀ ਦੋ ਸਾਲਾਂ ਤੋਂ ਕਾਰ ਸੇਵਾ ਕਰਵਾ ਰਹੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਿਰਮਲ ਕੁਟੀਆ ਆਏ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਨ ਪੱਖ ਤੋਂ ਪੰਜਾਬ ਦੇ ਹਲਾਤ ਸੁਖਾਵੇਂ ਬਣਾਉਣ ਲਈ ਜਾਮ ਹੋ ਚੁੱਕੇ ਪ੍ਰਸ਼ਾਸਨਿਕ ਸਿਸਟਮ ਨੂੰ ਚਾਲੂ ਕਰਨ ਦੀ ਸਖ਼ਤ ਲੋੜ ਹੈ | ਸੰਤ ਸੀਚੇਵਾਲ ਨੇ 7 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵਿਤ ਦੌਰੇ ਦੀਆਂ ਤਿਆਰੀਆਂ ਲਈ ਵਿਧਾਇਕਾਂ ਅਤੇ ਮੇਅਰ ਨਾਲ ਚਰਚਾ ਕੀਤੀ | ਲੁਧਿਆਣੇ ਦੀ ਮੇਅਰ ਬੀਬੀ ਇੰਦਰਜੀਤ ਕੌਰ ਅਤੇ ਦੋ ਵਿਧਾਇਕਾਂ ਨੂੰ ਸੰਤ ਸੀਚੇਵਾਲ ਨੇ ਦੱਸਿਆ ਕਿ ਬੁੱਢੇ ਦਰਿਆ ਵਿਚ ਜਿਹੜੇ ਸੁਧਾਰ ਹੋਏ ਹਨ, ਉਨ੍ਹਾਂ ਵਿਚ ਪਹਿਲੇ ਨੰਬਰ 'ਤੇ ਪੇਂਡੂ ਖੇਤਰ ਦੀਆਂ 79 ਡੇਅਰੀਆਂ ਦਾ ਗੋਹਾ ਦਰਿਆ ਵਿਚ ਸੁੱਟਣ ਤੋਂ ਬੰਦ ਕੀਤਾ ਗਿਆ ਹੈ | ਤਾਜਪੁਰ ਤੇ ਹੈਬੋਬਾਲ ਦੀਆਂ ਡੇਅਰੀਆਂ ਨੇੜੇ ਆਰਜ਼ੀ ਸੀਚੇਵਾਲ ਮਾਡਲ ਸਥਾਪਿਤ ਕਰਕੇ ਸੀਬੀਜੀ ਪਲਾਂਟ ਵਿਚ ਮੂਤਰਾਲ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ | ਸ਼ਹਿਰ ਦੀਆਂ ਤਿੰਨ ਕਾਲੋਨੀਆਂ ਦਾ ਗੰਦਾ ਪਾਣੀ ਮੁੱਖ ਸੀਵਰ ਦੀ ਪਾਈਪ ਲਾਇਨ ਨਾਲ ਜੋੜਿਆ ਜਾ ਰਿਹਾ ਹੈ | 8 ਪਿੰਡ ਚੜ੍ਹਦੇ ਪਾਸੇ ਦੇ ਅਤੇ ਲਹਿੰਦੇ ਪਾਸੇ ਦੇ ਤਿੰਨ ਪਿੰਡਾਂ ਦਾ ਪਾਣੀ ਦਰਿਆ ਵਿਚ ਜਾਣ ਤੋਂ ਰੋਕਿਆ ਗਿਆ ਸੀ |

ਪਿਛਲੀ ਖ਼ਬਰ ਸਿਵਲ ਹਸਪਤਾਲ ਨੂੰ 300 ਬੈੱਡ ਵਾਲਾ ਹਸਪਤਾਲ ਬਣਾਉਣ ਲਈ ਪੁਰਾਣੀਆਂ ਇਮਾਰਤਾਂ ਢਾਹੁਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।