16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਸ਼ਲਾਘਾਯੋਗ-ਭੌਰ

ਅਜੀਤ ਡੈਸਕ 30-04-2026
ਡਡਵਿੰਡੀ, 29 ਅਪ੍ਰੈਲ (ਦਿਲਬਾਗ ਸਿੰਘ ਝੰਡ)- ਸ਼੍ਰੋਮਣੀ ਰੰਗਰੇਟਾ ਦਲ ਟਕਸਾਲੀ ਦੇ ਸੀਨੀਅਰ ਆਗੂ ਸੰਤੋਖ ਸਿੰਘ ਭੌਰ ਨੇ ਕਿਹਾ ਹੈ ਕਿ ਜ਼ਿਲ•ੇ ਭਰ ਵਿਚ ਨਸ਼ਿਆਂ ਦੇ ਪ੍ਰਭਾਵ ਨੂੰ ਠੱਲ ਪਾਉਣ ਲਈ ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ ਵੱਲੋਂ ਵਿੱਡੀ ਹੋਈ ਮੁਹਿੰਮ ਸ਼ਲਾਘਾਯੋਗ ਕਦਮ ਹੈ, ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਨਿਕਲ ਰਹੇ ਹਨ | ਉਨ•ਾਂ ਕਿਹਾ ਕਿ ਸੁਲਤਾਨਪੁਰ ਲੋਧੀ ਇਲਾਕੇ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਵਿਚ ਅਨੇਕਾਂ ਨੌਜਵਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਅਤੇ ਕਈਆਂ ਮਾਵਾਂ ਦੇ ਪੁੱਤ ਇਸ ਦੁਨੀਆ ਤੋਂ ਤੁਰ ਗਏ ਅਤੇ ਹੁਣ ਕਪੂਰਥਲਾ ਪੁਲਿਸ ਵੱਲੋਂ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ਨੇ ਜਿੱਥੇ ਨਸ਼ਿਆਂ ਦੀ ਚੇਨ ਨੂੰ ਤੋੜ ਕੇ ਰੱਖ ਦਿੱਤਾ ਹੈ, ਉੱਥੇ ਕਈ ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਭਰਤੀ ਕਰਵਾ ਕੇ ਮੁੱਖ ਧਾਰਾ ਵਿਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ•ਾਂ ਕਿਹਾ ਕਿ ਨੌਜਵਾਨਾਂ ਦੇ ਨਸ਼ਾ ਛੱਡਣ ਨਾਲ ਇਲਾਕੇ ਅੰਦਰ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਵੀ ਘਟਣ ਲੱਗ ਪਈਆਂ ਹਨ | ਉਨ•ਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦਾ ਤਿਆਗ ਕਰਕੇ ਨਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਬਣਦਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਪਾਰਟੀ ਦੌਰਾਨ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਭੁਲੱਥ 'ਚ ਕੱਲ੍ਹ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਮਜ਼ਦੂਰ ਦਿਵਸ : ਅਬਦੇਸ਼ ਯਾਦਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।