16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪਾਰਟੀ ਦੌਰਾਨ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਅਜੀਤ ਡੈਸਕ 30-04-2026
ਕਪੂਰਥਲਾ, 29 ਅਪ੍ਰੈਲ (ਸਡਾਨਾ)-ਘਰ ਵਿਚ ਚੱਲ ਰਹੀ ਇਕ ਪਾਰਟੀ ਦੌਰਾਨ ਹਵਾਈ ਫਾਇਰ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਸਦਰ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਣਧੀਰ ਸਿੰਘ ਵਾਸੀ ਢੁੱਡੀਆਂਵਾਲ ਨੇ ਦੱਸਿਆ ਕਿ ਉਸਦੇ ਲੜਕੇ ਦੇ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ ਤੇ ਕਾਫੀ ਰਿਸ਼ਤੇਦਾਰ ਤੇ ਪਿੰਡ ਦੋ ਲੋਕ ਆਏ ਹੋਏ ਸਨ | ਪਾਰਟੀ ਦੌਰਾਨ ਕੰਵਰਪ੍ਰੀਤ ਸਿੰਘ ਵਾਸੀ ਢੁੱਡੀਆਂਵਾਲ ਹੋਰ ਰਿਸ਼ਤੇਦਾਰਾਂ ਨਾਲ ਭੰਗੜਾ ਪਾ ਰਿਹਾ ਸੀ ਤੇ ਇਸੇ ਦੌਰਾਨ ਉਹ ਇਕ ਬਿਨਾਂ ਲਾਇਸੰਸੀ ਰਿਵਾਲਵਰ ਨਾਲ ਹਵਾਈ ਫਾਇਰ ਕਰ ਰਿਹਾ ਸੀ | ਇਸ ਦੌਰਾਨ ਕਾਫੀ ਲੋਕ ਮੌਜੂਦ ਸਨ ਤੇ ਕੋਈ ਹਾਦਸਾ ਵੀ ਵਾਪਰ ਸਕਦਾ ਸੀ | ਥਾਣਾ ਸਦਰ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦੂਸਰੀ ਇਕ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 3 ਮਈ ਨੂੰ ਫਗਵਾੜਾ ਵਿਖੇ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਸ਼ਲਾਘਾਯੋਗ-ਭੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।