16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵੂਮੈਨ ਫ਼ਾਰ ਜਸਟਿਸ ਕਲੱਬ ਵਲੋਂ ਐਸ.ਐਸ.ਪੀ. ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਕੀਤਾ ਸਮਰਥਨ <br/>

ਅਜੀਤ ਡੈਸਕ 30-04-2026
ਸੁਲਤਾਨਪੁਰ ਲੋਧੀ, 29 ਅਪ੍ਰੈਲ (ਥਿੰਦ)-ਮਾਰੂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੇ ਕਪੂਰਥਲਾ ਜ਼ਿਲ੍ਹੇ ਅੰਦਰ ਐਸ ਐਸ ਪੀ ਗੌਰਵ ਤੂਰਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਦਾ ਸਮਰਥਨ ਕਰਦਿਆਂ ਵੋਮੈਨ ਫ਼ਾਰ ਜਸਟਿਸ ਕਲੱਬ ਦੇ ਅਹੁਦੇਦਾਰਾਂ ਪਰਵਿੰਦਰ ਕੌਰ, ਅਨੀਤਾ ਧੀਰ, ਮਹਿਕ ਚੋਪੜਾ, ਅਨੁਰਾਧਾ ਡੋਗਰਾ, ਲਵੀ ਆਦਿ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨਾਂ ਦਾ ਬਹੁਤ ਵੱਡਾ ਨੁਕਸਾਨ ਕਰ ਦਿੱਤਾ ਹੈ | ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਖ਼ਤ ਤੇ ਵੱਡੇ ਯਤਨਾਂ ਦੀ ਲੋੜ ਸੀ | ਕਿਉਂਕਿ ਨਸ਼ਾ ਤਸਕਰਾਂ ਦੀ ਪਹੁੰਚ ਹੋਣ ਕਾਰਨ ਪੂਰੀ ਤਰ੍ਹਾਂ ਸਫ਼ਾਈ ਨਹੀਂ ਹੋ ਰਹੀ ਸੀ | ਐਸ ਐਸ ਪੀ ਗੌਰਵ ਤੂਰਾ ਆਈ ਪੀ ਐਸ ਵੱਲੋਂ ਨਿਡਰਤਾ ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਮੁਹਿੰਮ ਸ਼ੁਰੂ ਕਰਦਿਆਂ ਉਨ੍ਹਾਂ ਨੂੰ ਠੱਲ੍ਹ ਪਾ ਦਿੱਤੀ ਹੈ | ਜ਼ਿਲੇ੍ਹ ਅੰਦਰ ਕਾਸੋ ਅਪ੍ਰੇਸ਼ਨ ਚਲਾ ਕੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਮਾਪਿਆਂ ਨੇ ਵੀ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇ | ਅਹੁਦੇਦਾਰਾਂ ਨੇ ਕਿਹਾ ਕਿ ਨਸ਼ਿਆਂ ਨੇ ਪਰਿਵਾਰਿਕ ਰਿਸ਼ਤਿਆਂ ਤੇ ਡੂੰਘੀ ਸੱਟ ਮਾਰੀ ਹੈ | ਨਸ਼ੇ ਦੇ ਆਦੀ ਨੌਜਵਾਨਾਂ ਲਈ ਸਾਰੇ ਰਿਸ਼ਤੇ ਖ਼ਤਮ ਹੋ ਜਾਂਦੇ ਹਨ | ਕਿਉਂਕਿ ਉਸ ਲਈ ਸਿਰਫ਼ ਨਸ਼ਾ ਦੀ ਪੂਰਤੀ ਕਰਨਾ ਹੀ ਪ੍ਰਮੁੱਖ ਹੁੰਦਾ ਹੈ | ਉਨ੍ਹਾਂ ਨੇ ਕਿਹਾ ਕਿ ਹੁਣ ਨੌਜਵਾਨ ਨਸ਼ਿਆਂ ਤੋਂ ਤੌਬਾ ਕਰ ਕੇ ਇਲਾਜ ਕਰਵਾ ਰਹੇ ਹਨ ਜਿਸ ਲਈ ਐਸ ਐਸ ਪੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਵੱਲੋਂ ਵੀ ਉਨ੍ਹਾਂ ਨੂੰ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਵੋਮੈਨ ਫ਼ਾਰ ਜਸਟਿਸ ਕਲੱਬ ਵੱਲੋਂ ਵੀ ਨਸ਼ੇ ਨਾਲ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ ਲਈ ਮਾਪਿਆਂ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਪੱਤਰਕਾਰ ਮਲਕੀਤ ਕੌਰ, ਸੁਸ਼ਮਾ, ਗੋਲਡੀ, ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਵੈਨ ਐਸ.ਡੀ.ਐਮ. ਵਲੋਂ ਪਿੰਡਾਂ ਲਈ ਰਵਾਨਾ <br/> ਅਗਲੀ ਖ਼ਬਰ ਦੂਸਰੀ ਇਕ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 3 ਮਈ ਨੂੰ ਫਗਵਾੜਾ ਵਿਖੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।