16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਵੈਨ ਐਸ.ਡੀ.ਐਮ. ਵਲੋਂ ਪਿੰਡਾਂ ਲਈ ਰਵਾਨਾ <br/>

ਅਜੀਤ ਡੈਸਕ 30-04-2026
ਸੁਲਤਾਨਪੁਰ ਲੋਧੀ, 29 ਅਪ੍ਰੈਲ (ਥਿੰਦ, ਨਰੇਸ਼ ਹੈਪੀ)-ਪੰਜਾਬ ਸਰਕਾਰ ਅਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨਜੀਟੀ) ਦੇ ਡੀ.ਸੀ. ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਵਾਤਾਵਰਨ ਦੀ ਰੱਖਿਆ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸਡੀਐਮ ਅਮਨਪਾਲ ਸਿੰਘ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ | ਐਸਡੀਐਮ ਅਮਨਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਵਾਢੀ ਲਗਭਗ ਖ਼ਤਮ ਹੋ ਗਈ ਹੈ ਅਤੇ ਕਿਸਾਨ ਵਾਢੀ ਤੋਂ ਬਾਅਦ ਕਣਕ ਦੇ ਨਾੜ ਨੂੰ ਅੱਗ ਲਗਾ ਰਹੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਜਿਸ ਵੀ ਕਿਸਾਨ ਦੇ ਖੇਤਾਂ ਵਿਚ ਅੱਗ ਲਗਾਈ ਜਾਂਦੀ ਹੈ, ਉਸ ਨੂੰ ਜੁਰਮਾਨਾ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਖ਼ਤਰਨਾਕ ਬਿਮਾਰੀਆਂ ਫੈਲਣ ਦਾ ਖ਼ਤਰਾ ਹੁੰਦਾ ਹੈ | ਉਨ੍ਹਾਂ ਕਿਹਾ ਕਿ, ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਝੋਨੇ ਅਤੇ ਕਣਕ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਵਿਰੁੱਧ ਸਬੰਧਿਤ ਥਾਣਿਆਂ ਵਿਚ ਸ਼ਿਕਾਇਤਾਂ ਦਰਜ ਕੀਤੀਆਂ ਜਾਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਅੱਗ ਲਗਾਉਣ ਦੇ ਦੋਸ਼ੀ ਪਾਏ ਜਾਣ ਵਾਲੇ ਕਿਸਾਨ ਦਾ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਨ ਅਤੇ ਜੁਰਮਾਨਾ ਕੀਤਾ ਜਾਵੇਗਾ | ਇਸ ਸਬੰਧ ਵਿਚ, ਐਸਡੀਐਮ ਵੱਲੋਂ ਇੱਕ ਪ੍ਰਚਾਰ ਵੈਨ ਭੇਜੀ ਗਈ ਸੀ, ਜਿਸ ਦੌਰਾਨ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਹਿਕਾਰੀ ਸਭਾਵਾਂ ਵਿਚ ਕੈਂਪ ਲਗਾ ਕੇ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ | ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਬਲਾਕ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ | ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਕਿਸਾਨ ਇਸ ਨੂੰ ਮਿੱਟੀ ਵਿਚ ਮਿਲਾ ਕੇ ਮਿੱਟੀ ਨੂੰ ਉਪਜਾਊ ਕਰ ਰਹੇ ਹਨ | ਜਿਨ੍ਹਾਂ ਖੇਤਾਂ ਵਿਚ ਝੋਨੇ ਅਤੇ ਕਣਕ ਦੀ ਰਹਿੰਦ ਖੰੂਹਦ ਨੇ ਖੇਤਾਂ ਵਿਚ ਮਿਲਾਇਆ ਸੀ, ਉਨ੍ਹਾਂ ਖੇਤਾਂ ਵਿਚੋਂ ਫ਼ਸਲਾਂ ਦੀ ਪੈਦਾਵਾਰ ਬਹੁਤ ਸ਼ਾਨਦਾਰ ਹੋਈ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਖੰਨਾ, ਏਡੀਓ ਡਾ. ਜਸਪਾਲ ਸਿੰਘ, ਖੇਤੀਬਾੜੀ ਅਫ਼ਸਰ, ਪਰਮਿੰਦਰ ਕੁਮਾਰ, ਸਟੈਨੋ ਜਗਦੀਸ਼ ਲਾਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਟੇਟ ਟੀਮ ਵਲੋਂ ਸਿਵਲ ਹਸਪਤਾਲ ਦਾ ਦੌਰਾ, ਐਨ.ਸੀ.ਡੀ. ਪ੍ਰੋਗਰਾਮ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਵੂਮੈਨ ਫ਼ਾਰ ਜਸਟਿਸ ਕਲੱਬ ਵਲੋਂ ਐਸ.ਐਸ.ਪੀ. ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਕੀਤਾ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।