ਕਪੂਰਥਲਾ, 29 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਕਪੂਰਥਲਾ ਵਿਖੇ ਚੱਲ ਰਹੇ ਐਨ.ਸੀ.ਡੀ. ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਦੇ ਰੀਵਿਊ ਲਈ ਸਟੇਟ ਟੀਮ ਵੱਲੋਂ ਦੌਰਾ ਕੀਤਾ ਗਿਆ | ਡੀ.ਐਚ.ਐਸ. ਦਫ਼ਤਰ ਚੰਡੀਗੜ੍ਹ ਵੱਲੋਂ ਡਾ. ਨਵਨੀਤ ਨੇ ਐਨ.ਸੀ.ਡੀ. ਕਲੀਨਿਕ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ | ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਐਨ.ਸੀ.ਡੀ. ਕਲੀਨਿਕ ਵਿਚ ਬਲੱਡ ਪੈ੍ਰਸ਼ਰ, ਸ਼ੂਗਰ, ਕੈਂਸਰ, ਸਟ੍ਰੋਕ ਆਦਿ ਬਿਮਾਰੀਆਂ ਦੀ ਸਕਰੀਨਿੰਗ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਟੀਮ ਵੱਲੋਂ ਐਨ.ਸੀ.ਡੀ ਕਲੀਨਿਕ ਦੇ ਰਿਕਾਰਡ ਨੂੰ ਵੀ ਚੈੱਕ ਕੀਤਾ ਗਿਆ | ਡਾ. ਰਵਜੀਤ ਸਿੰਘ ਨੇ ਕਿਹਾ ਕਿ ਅਜਿਹੇ ਰੀਵਿਊ ਕਿੱਸੇ ਵੀ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਤਰੀਕੇ ਨਾਲ ਲਾਗੂ ਕਰਨ ਵਿਚ ਸਹਾਈ ਹੁੰਦੇ ਹਨ | ਉਨ੍ਹਾਂ ਐਨਸੀਡੀ ਪ੍ਰੋਗਰਾਮ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਕੌਰ, ਡੀਪੀਐਮ ਵਿਨੇ ਮੱਲ੍ਹਣ, ਐਮ.ਐਂਡ.ਈ.ਓ ਰਾਮ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਗੁਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ |