16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਭੁਲੱਥ ਦੇ ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ <br/>

ਅਜੀਤ ਡੈਸਕ 30-04-2026
ਭੁਲੱਥ, 29 ਅਪ੍ਰੈਲ (ਮੇਹਰ ਚੰਦ ਸਿੱਧੂ)-ਨਗਰ ਪੰਚਾਇਤ ਤੇ ਨਗਰ ਨਿਗਮਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਵੱਲੋਂ 6 ਮਈ ਤੋਂ ਅਣਮਿਥੇ ਸਮੇਂ ਲਈ ਆਪਣੀਆਂ ਹੱਕੀ ਮੰਗਾਂ ਵਾਸਤੇ ਹੜਤਾਲ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਕਰਦਿਆਂ ਭੁਲੱਥ ਵਿਚ ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਬੀਤੀ 11 ਮਾਰਚ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਸੀ ਤੇ ਪੱਕੇ ਕਰਨ ਦੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਸਨ | ਲੇਕਿਨ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਯੂਨੀਅਨ ਨੂੰ ਕੋਈ ਸੱਦਾ ਪੱਤਰ ਤੇ ਨਾ ਹੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਜਿਸ ਦੇ ਸੰਬੰਧ ਵਿਚ ਹੜਤਾਲ ਅਣਮਿਥੇ ਸਮੇਂ ਲਈ ਸ਼ੁਰੂ ਹੋਵੇਗੀ ਤੇ ਆਪਣੀਆਂ ਹੱਕੀ ਮੰਗਾਂ ਵਾਸਤੇ ਸੰਘਰਸ਼ ਸ਼ੁਰੂ ਕਰੇਗੀ | ਇਸ ਮੌਕੇ ਨਗਰ ਪੰਚਾਇਤ ਭੁਲੱਥ ਦੇ ਕਰਮਚਾਰੀ ਪ੍ਰਧਾਨ ਅਸ਼ੋਕ ਕੁਮਾਰ, ਜੂਨੀਅਰ ਸਹਾਇਕ ਚੰਦਰ ਸ਼ੇਖਰ, ਡੈਨੀਅਲ ਕਲਿਆਣ, ਮਨੂੰ ਵਰਮਾ, ਕਸ਼ਮੀਰ ਕੌਰ ਕਲਰਕ, ਗੁਰਵਿੰਦਰ ਕੌਰ ਕਲਰਕ, ਅਨੀਕੇਤ ਕਲਰਕ, ਕਿਰਨ, ਗੁਰਜੀਤ ਸਿੰਘ ਬਾਜਵਾ, ਅਸ਼ੋਕ ਕੁਮਾਰ, ਪ੍ਰਧਾਨ ਸੂਬੇ ਸਿੰਘ, ਮਹਿੰਦਰ ਸਿੰਘ, ਅਜੇ, ਜੋਨੀ, ਰਜੇਸ਼ ਕੁਮਾਰ, ਅਜੇ ਕੁਮਾਰ, ਰਾਹੁਲ, ਰਜਿੰਦਰ ਸਿੰਘ, ਸੰਜੀਵ ਕੁਮਾਰ, ਪ੍ਰਕਾਸ਼, ਸੁਭਾਸ਼, ਜਤਿੰਦਰ, ਨਵਲਜੋਤ, ਆਕਾਸ਼, ਸੂਰਜ, ਵਿਨੋਦ ਕੁਮਾਰ, ਵਿਕਰਮ, ਕਿ੍ਸ਼ਨਾ, ਕਰਨ, ਸਾਗਰ, ਰਵੀ, ਰੀਨਾ, ਰਾਜਵੰਤੀ, ਸੁਨੀਤਾ, ਮਨੋਜ, ਮਨੀਤਾ, ਵਿਮਲਾ, ਕਮਲ ਕਾਂਤ, ਕਮਲੇਸ਼ ਰਾਣੀ, ਬਸੰਤੀ, ਸੋਨਮ, ਫੁਲਵੰਤੀ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਸਟੇਟ ਟੀਮ ਵਲੋਂ ਸਿਵਲ ਹਸਪਤਾਲ ਦਾ ਦੌਰਾ, ਐਨ.ਸੀ.ਡੀ. ਪ੍ਰੋਗਰਾਮ ਦੀ ਕੀਤੀ ਸਮੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।