ਕਪੂਰਥਲਾ, 29 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸਰਕੁਲਰ ਰੋਡ 'ਤੇ ਬੀਤੇ ਦਿਨੀਂ ਦੇਰ ਰਾਤ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਹਰਨਾਮ ਵਾਸੀ ਔਜਲਾ ਫਾਟਕ ਵਜੋਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਸਰਕੁਲਰ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਕੁਲਦੀਪ ਸਿੰਘ ਪੱੁਤਰ ਹਰਨਾਮ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਸੀ, ਜਿਸ ਦੀ ਹਾਲਤ ਗੰਭੀਰ ਦੇਖਦਿਆਂ ਡਿਊਟੀ ਡਾਕਟਰ ਵਲੋਂ ਉਸਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਉਸਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |