ਡਡਵਿੰਡੀ, 29 ਅਪ੍ਰੈਲ (ਦਿਲਬਾਗ ਸਿੰਘ ਝੰਡ)-ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਗੌਰਵ ਤੂਰਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਹਰਿੰਦਰ ਸਿੰਘ ਪੁਲਿਸ ਕਪਤਾਨ ਤਫ਼ਤੀਸ਼ ਕਪੂਰਥਲਾ ਅਤੇ ਧਰੇਂਦਰ ਵਰਮਾ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਪੁਲਿਸ ਟੀਮ ਨੇ 20.35 ਗ੍ਰਾਮ ਹੈਰੋਇਨ ਅਤੇ 4750 ਰੁਪਏ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਸੁਲਤਾਨਪੁਰ ਲੋਧੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸੁਰਜੀਤ ਸਿੰਘ ਇੰਚਾਰਜ ਚੌਕੀ ਮੋਠਾਂਵਾਲ ਸਮੇਤ ਪੁਲਿਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਅਤੇ ਜਿਉਂ ਹੀ ਉਹ ਲਾਟੀਆਂਵਾਲ ਵਿਖੇ ਪੁੱਜੇ ਤਾਂ ਉਨਾਂ ਕੇਹਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 20.35 ਗ੍ਰਾਮ ਹੈਰੋਇਨ ਅਤੇ 4750 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕੇਹਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਲਾਟੀਆਂਵਾਲ ਨੇ ਦੱਸਿਆ ਕਿ ਉਹ ਪੈਸੇ ਦੇ ਲਾਲਚ ਦੇ ਵਿਚ ਇਹ ਧੰਦਾ ਕਰਦਾ ਹੈ | ਉਨਾਂ ਦੱਸਿਆ ਕਿ ਕਥਿਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |