16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ-ਬਾਂਸਲ

ਅਜੀਤ ਡੈਸਕ 30-04-2026
ਕਪੂਰਥਲਾ, 29 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਸਿਹਤ ਸਬੰਧੀ ਪੋ੍ਰਗਰਾਮਾਂ ਦੀ ਸਮੀਖਿਆ ਉਪਰੰਤ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ, ਟੀ.ਬੀ. ਤੇ ਕੈਂਸਰ ਵਿਰੋਧੀ ਪ੍ਰੋਗਰਾਮਾਂ ਦੀ ਸਥਿਤ ਸਬੰਧੀ ਵੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ | ਮੀਟਿੰਗ ਵਿਚ ਸਿਹਤ ਅਧਿਕਾਰੀਆਂ ਨੇ ਨਸ਼ਾ ਛਡਾਊ ਕੇਂਦਰਾਂ ਵਿਚ ਸਟਾਫ਼ ਦੀ ਕਮੀ ਦਾ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤਾਂ ਜੋ ਸਟਾਫ਼ ਦੀ ਕਮੀ ਨੂੰ ਪੂਰਾ ਕਰਕੇ ਮੇਲ ਤੇ ਫੀਮੇਲ ਵਾਰਡਾਂ ਦੇ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ | ਮੀਟਿੰਗ ਵਿਚ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਡਿਪਟੀ ਕਮਿਸ਼ਨਰ ਨੇ ਕਪੂਰਥਲਾ ਵਿਚ ਨਿਰਮਾਣ ਅਧੀਨ ਮੈਡੀਕਲ ਕਾਲਜ ਦੀ ਪ੍ਰਗਤੀ ਰਿਪੋਰਟ ਤੇ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਛਡਾਊ ਪੋ੍ਰਗਰਾਮ (ਯੁੱਧ ਨਸ਼ਿਆਂ ਵਿਰੁੱਧ) ਬਾਰੇ ਵੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ | ਇਸ ਮੌਕੇ ਡਾ. ਸੰਦੀਪ ਭੋਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰਾਹੁਲ, ਡਾ. ਰੂਹੀ, ਡਾ. ਮਿਨਾਕਸ਼ੀ, ਡਾ. ਨਵਪ੍ਰੀਤ ਤੇ ਸਿਹਤ ਵਿਭਾਗ ਨਾਲ ਸਬੰਧਿਤ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ <br/> ਅਗਲੀ ਖ਼ਬਰ 20.35 ਗ੍ਰਾਮ ਹੈਰੋਇਨ ਅਤੇ 4750 ਰੁਪਏ ਡਰੱਗ ਮਨੀ ਸਮੇਤ 1 ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।