ਭੁਲੱਥ, 29 ਅਪ੍ਰੈਲ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਨਸ਼ੇ ਹੈਰੋਇਨ ਦਾ ਸ਼ਰੇਆਮ ਸੇਵਨ ਕਰਨ ਵਾਲੇ ਦੋ ਨੌਜਵਾਨਾ ਨੂੰ ਕਾਬੂ ਕਰਕੇ ਭੁਲੱਥ ਪੁਲਿਸ ਨੇ ਸਫਲਤਾ ਹਾਸਿਲ ਕੀਤੀ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਪੁਲਿਸ ਨੂੰ ਚੌਂਕ ਭੁਲੱਥ ਵਿਖੇ ਨਾਕਾਬੰਦੀ ਦੌਰਾਨ ਇਤਲਾਹ ਮਿਲੀ ਕਿ ਖੱਸਣ ਰੋਡ 'ਤੇ ਨਜ਼ਦੀਕ ਸ਼ਮਸ਼ਾਨ ਘਾਟ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਕਮਰੇ ਪਿੱਛੇ ਦੋ ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ | ਪੁਲਿਸ ਪਾਰਟੀ ਵੱਲੋਂ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਗਿਆ ਤਾਂ ਉੱਥੇ ਦੋ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੀਲੇ ਪਦਾਰਥ ਨਸ਼ੇ ਦਾ ਸੇਵਨ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ | ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨਾ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਸੰਨੀ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਵਾਰਡ ਨੰਬਰ ਅੱਠ ਭੁਲੱਥ ਜ਼ਿਲ੍ਹਾ ਕਪੂਰਥਲਾ ਤੇ ਦੂਜੇ ਨੇ ਆਪਣਾ ਨਾਂਅ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਦਲਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਜ਼ਿਲ੍ਹਾ ਕਪੂਰਥਲਾ ਦੱਸਿਆ, ਜਿਨ੍ਹਾਂ ਪਾਸੋਂ ਸਿਲਵਰ ਪੇਪਰ , ਦਸ ਰੁਪਏ ਦਾ ਨੋਟ ਤੇ ਇੱਕ ਲਾਈਟਰ ਬਰਾਮਦ ਹੋਇਆ | ਉਕਤ ਨੌਜਵਾਨਾ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |