16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਕੂਲਾਂ 'ਚੋਂ 50 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਮਰਦਮਸ਼ੁਮਾਰੀ 'ਚ ਨਾ ਲਗਾਈਆਂ ਜਾਣ-ਵੜੈਚ, ਬੱਧਣ

ਅਜੀਤ ਡੈਸਕ 30-04-2026
ਕਪੂਰਥਲਾ, 29 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਇਕ ਵਫ਼ਦ ਨੇ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਤੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੰਧਣ ਦੀ ਅਗਵਾਈ ਵਿਚ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ, ਸਕੱਤਰ ਸਿੰਘ ਬੱਲ ਏ.ਡੀ.ਸੀ. ਜਨਰਲ ਤੇ ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਨੂੰ ਮਿਲ ਕੇ ਮੰਗ ਕੀਤੀ ਕਿ ਸਕੂਲਾਂ ਵਿਚੋਂ 50 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਮਰਦਮਸ਼ੁਮਾਰੀ ਵਿਚ ਨਾ ਲਗਾਈਆਂ ਜਾਣ | ਵਫ਼ਦ ਨੇ ਇਨ੍ਹਾਂ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਵੀ ਦਿੱਤਾ | ਉਨ੍ਹਾਂ ਕਿਹਾ ਕਿ ਜਨਗਣਨਾ ਦੀਆਂ ਡਿਊਟੀਆਂ ਵਿਚ ਅਧਿਆਪਕ ਵਰਗ ਦੀਆਂ ਹੀ ਡਿਊਟੀਆਂ ਲਗਾਈਆਂ ਗਈਆਂ ਹਨ, ਜਦਕਿ ਦੂਜੇ ਮੁਲਾਜ਼ਮਾਂ ਦੀ ਡਿਊਟੀ ਨਹੀਂ ਲਗਾਈ | ਉਨ੍ਹਾਂ ਕਿਹਾ ਸਕੂਲਾਂ ਦੇ 90 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਕਾਰਨ ਸਕੂਲ ਅਧਿਆਪਕਾਂ ਤੋਂ ਸਖਣੇ ਹੋ ਗਏ ਹਨ | ਜਿਸ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ | ਉਨ੍ਹਾਂ ਕਪਿਲ ਕੇਸ, ਵਿਧਵਾ, ਅੰਗਹੀਣ ਕਰਮਚਾਰੀਆਂ ਤੇ ਅਣਵਿਆਹੀਆਂ ਮੁਲਾਜ਼ਮਾਂ ਨੂੰ ਡਿਊਟੀ ਤੋਂ ਛੋਟ ਦੇਣ ਤੇ ਜਨਗਣਨਾ ਦੀ ਡਿਊਟੀ ਸਕੂਲ ਸਮੇਂ ਦੌਰਾਨ ਕਰਨ ਦੀ ਵੀ ਮੰਗ ਕੀਤੀ | ਅਧਿਆਪਕ ਆਗੂਆਂ ਨੇ ਕਿਹਾ ਕਿ ਗਰਮੀ ਕਾਰਨ ਸਕੂਲਾਂ ਵਿਚ ਡਿਊਟੀ ਕਰਨ ਤੋਂ ਬਾਅਦ ਅਧਿਆਪਕ ਜਨਗਣਨਾ ਦਾ ਕੰਮ ਕਰਨ ਨਾਲ ਉਨ੍ਹਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ | ਅਧਿਆਪਕ ਆਗੂਆਂ ਨੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਇਹ ਮਰਦਮਸ਼ੁਮਾਰੀ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਪਿੰਡਾਂ ਵਿਚ ਪੰਚਾਇਤ ਮੈਂਬਰਾਂ, ਆਸ਼ਾ ਵਰਕਰਾਂ ਜਾਂ ਆਂਗਨਵਾੜੀ ਵਰਕਰਾਂ ਨੂੰ ਕਿਹਾ ਜਾਵੇ ਕਿ ਉਹ ਜਨਗਣਨਾ ਕਰਨ ਵਾਲੇ ਅਧਿਆਪਕਾਂ ਨੂੰ ਸਹਿਯੋਗ ਦੇਣ | ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਜਨਗਣਨਾ ਕਰਨ ਵਾਲੇ ਅਧਿਆਪਕਾਂ ਦੀਆਂ ਸੁਰੱਖਿਆ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਇਕ ਕਰੋੜ ਬੀਮਾ ਕੀਤਾ ਜਾਵੇ ਤੇ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ਵਿਚ ਡਿਊਟੀਆਂ ਲਗਾਉਣੀਆਂ ਬੰਦ ਕੀਤੀਆਂ ਜਾਣ | ਮਰਦਮਸ਼ੁਮਾਰੀ ਦੀ ਡਿਊਟੀ ਅਧਿਆਪਕਾਂ ਦੇ ਘਰ ਨੇੜਲੇ ਖੇਤਰਾਂ ਵਿਚ ਲਗਾਈ ਜਾਵੇ | ਵਫ਼ਦ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੈਰ ਵਿੱਦਿਅਕ ਕੰਮ ਕਿਸੇ ਪ੍ਰਾਈਵੇਟ ਏਜੰਸੀ ਕੋਲੋਂ ਕਰਵਾਏ ਜਾਣ | ਅਧਿਕਾਰੀਆਂ ਨੇ ਯੂਨੀਅਨ ਆਗੂਆਂ ਵਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਤੇ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ | ਵਫ਼ਦ ਵਿਚ ਯਾਦਵਿੰਦਰ ਸਿੰਘ, ਅਵਤਾਰ ਸਿੰਘ ਹੈਬਤਪੁਰ, ਦਵਿੰਦਰ ਸਿੰਘ, ਪ੍ਰਦੀਪ ਸਿੰਘ ਘੁਮਾਣ, ਰਜੀਵ ਪਠਾਣੀਆਂ ਆਦਿ ਅਧਿਆਪਕ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੁਸਾਇਟੀਆਂ 'ਚੋਂ ਖਾਦ ਤੇ ਹੋਰ ਲਿਮਟ ਲੈਣ ਲਈ ਹੱਦ ਕਰਜ਼ਾ ਅਗਲੇ ਸੀਜ਼ਨ ਤੱਕ ਬਣਾਇਆ ਜਾਵੇ-ਲਿੱਟਾਂ, ਨਾਨਕਪੁਰ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।