16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸੁਸਾਇਟੀਆਂ 'ਚੋਂ ਖਾਦ ਤੇ ਹੋਰ ਲਿਮਟ ਲੈਣ ਲਈ ਹੱਦ ਕਰਜ਼ਾ ਅਗਲੇ ਸੀਜ਼ਨ ਤੱਕ ਬਣਾਇਆ ਜਾਵੇ-ਲਿੱਟਾਂ, ਨਾਨਕਪੁਰ <br/>

ਅਜੀਤ ਡੈਸਕ 30-04-2026
ਕਪੂਰਥਲਾ, 29 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਯੂਨੀਅਨ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਝੋਨੇ ਦੀ ਪਨੀਰੀ ਬੀਜਣ ਤੋਂ ਪਹਿਲਾਂ ਕਿਸਾਨਾਂ ਨੂੰ ਦੱਸਿਆ ਜਾਵੇ ਕਿ ਪੰਜਾਬ ਵਿਚ ਕਿਸ ਕਿਸਮ ਦਾ ਝੋਨਾ ਬੀਜਿਆ ਜਾਵੇ, ਮੱਕੀ, ਸਬਜ਼ੀਆਂ, ਖ਼ਰਬੂਜ਼ਾ, ਹਦਵਾਣਾ ਤੇ ਹੋਰ ਫ਼ਸਲਾਂ ਪਾਲਣ ਲਈ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾਵੇ, ਮੰਡੀਆਂ ਵਿਚ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਈ ਜਾਵੇ, ਜਿਹੜੇ ਕਿਸਾਨਾਂ ਦੇ ਖਾਤਿਆਂ ਵਿਚ ਕਣਕ ਦੇ ਪੈਸੇ ਅਜੇ ਤੱਕ ਨਹੀਂ ਪਏ ਉਹ ਤੁਰੰਤ ਪਾਏ ਜਾਣ | ਮੰਗ ਪੱਤਰ ਵਿਚ ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅਨਾਜ ਖ਼ਰੀਦ ਈ-ਪੋਰਟਲ 'ਤੇ ਲੈਂਡ ਮੈਪਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਜੇ ਫਾਰਮ ਨਾ ਮਿਲਣ ਦੀ ਸਮੱਸਿਆ ਆ ਰਹੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਕਿਸਾਨਾਂ ਦੀ ਸਮੱਸਿਆ ਦੀ ਸਮੱਸਿਆ ਦੂਰ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਸਾਨਾਂ ਦੀ ਅੱਗ ਨਾਲ ਜਾਂ ਬਿਜਲੀ ਸਪਾਰਕ ਹੋਣ ਨਾਲ ਸੜੀ ਕਣਕ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ, ਪਿੰਡਾਂ ਦੀਆਂ ਸੁਸਾਇਟੀਆਂ ਵਿਚੋਂ ਖਾਦ ਤੇ ਹੋਰ ਲਿਮਟ ਲੈਣ ਲਈ ਹੱਦ ਕਰਜ਼ਾ ਅਗਲੇ ਸੀਜ਼ਨ ਤੱਕ ਬਣਾਇਆ ਜਾਵੇ | ਬਾਅਦ ਵਿਚ ਕਿਸਾਨ ਆਗੂਆਂ ਨੇ ਪਾਵਰਕਾਮ ਦੇ ਉਪ ਚੀਫ਼ ਇੰਜੀਨੀਅਰ ਸਰਕਲ ਕਪੂਰਥਲਾ ਨੂੰ ਵੀ ਇਕ ਮੰਗ ਪੱਤਰ ਦਿੱਤਾ | ਜਿਸ ਵਿਚ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ, ਜਿਹੜੇ ਖੇਤਰਾਂ ਵਿਚ ਟੁੱਟੇ ਖੰਭੇ ਜਾਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਹਨ ਜਾਂ ਟਰਾਂਸਫ਼ਾਰਮਰ ਖ਼ਰਾਬ ਹਨ ਦੀ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਠੀਕ ਕਰਨ, ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਕਿਸਾਨਾਂ ਨੂੰ ਮੋਟਰਾਂ ਦਾ ਲੋਡ ਵਧਾਉਣ ਲਈ ਤਿੰਨ ਮਹੀਨੇ ਦਾ ਸਮਾਂ ਦੇਣ ਤੇ 1200 ਰੁਪਏ ਪ੍ਰਤੀ ਹਾਰਸ ਪਾਵਰ ਰਕਮ ਲੈ ਕੇ ਮੋਟਰਾਂ ਵੱਡੀਆਂ ਪਾਉਣ ਵਾਸਤੇ ਬੀ.ਡੀ.ਐਸ. ਸਕੀਮ ਲਾਗੂ ਕੀਤੇ ਜਾਣ ਦੀ ਮੰਗ ਵੀ ਕੀਤੀ | ਮੰਗ ਪੱਤਰ ਦੇਣ ਮੌਕੇ ਯੂਨੀਅਨ ਦੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗੜੀਆਂ, ਬੇਗੋਵਾਲ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ ਮੰਡ, ਬਲਾਕ ਕਪੂਰਥਲਾ ਦੇ ਪ੍ਰਧਾਨ ਬਖ਼ਸ਼ੀਸ਼ ਸਿੰਘ, ਬਲਾਕ ਭੁਲੱਥ ਮੀਤ ਪ੍ਰਧਾਨ ਕਸ਼ਮੀਰ ਸਿੰਘ ਬੋਪਾਰਾਏ, ਗੁਰਮੀਤ ਸਿੰਘ ਰਾਜਪੁਰ, ਅਮਰੀਕ ਸਿੰਘ ਘੱਗ, ਨੌਨਿਹਾਲ ਸਿੰਘ ਬਰਿੰਦਪੁਰ, ਗੁਲਜ਼ਾਰ ਸਿੰਘ, ਮਲਕੀਤ ਸਿੰਘ ਤੇ ਪਰਮਜੀਤ ਸਿੰਘ ਕਮਰਾਏ, ਸੁਖਵਿੰਦਰ ਸਿੰਘ ਬਾਗਵਾਨਪੁਰ, ਮਹਿੰਦਰ ਸਿੰਘ ਤੇ ਕਮਲਜੀਤ ਸਿੰਘ ਬਾਗੜੀਆਂ, ਭਗਵਾਨ ਸਿੰਘ ਬਰਿੰਦਪੁਰ, ਟਹਿਲ ਸਿੰਘ ਤੇ ਕਰਮਜੀਤ ਸਿੰਘ ਸੰਧਰ ਜਗੀਰ, ਮੋਹਣ ਸਿੰਘ ਗੋਪੀਪੁਰ, ਭੁਪਿੰਦਰ ਸਿੰਘ ਰੱਤਾ ਕਦੀਮ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਵਿਚ ਜਨਗਣਨਾ-2027 ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ <br/> ਅਗਲੀ ਖ਼ਬਰ ਸਕੂਲਾਂ 'ਚੋਂ 50 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਮਰਦਮਸ਼ੁਮਾਰੀ 'ਚ ਨਾ ਲਗਾਈਆਂ ਜਾਣ-ਵੜੈਚ, ਬੱਧਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।