16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਹਰਿੰਦਰਜੀਤ ਦਾਰਾ ਵਲੋਂ ਕਪੂਰਥਲਾ ਦੇ ਨਵੇਂ ਡੀ.ਸੀ. ਆਕਾਸ਼ ਬਾਂਸਲ ਦਾ ਸਵਾਗਤ <br/>

ਅਜੀਤ ਡੈਸਕ 30-04-2026
ਨਡਾਲਾ, 29 ਅਪ੍ਰੈਲ (ਰਘਬਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ (ਆਈ.ਏ.ਐਸ.) ਦਾ ਅੱਜ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਹਰਿੰਦਰਜੀਤ ਦਾਰਾ ਮਕਸੂਦਪੁਰ ਵੱਲੋਂ ਤਹਿ ਦਿਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਹਰਿੰਦਰਜੀਤ ਦਾਰਾ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਡੀ.ਸੀ. ਆਕਾਸ਼ ਬਾਂਸਲ ਦੀ ਅਗਵਾਈ ਹੇਠ ਹੋਰ ਵੀ ਤੇਜ਼ੀ ਨਾਲ ਕੰਮ ਹੋਵੇਗਾ | ਉਨ੍ਹਾਂ ਨੇ ਆਸ ਜਤਾਈ ਕਿ ਨਵੇਂ ਡੀ.ਸੀ. ਜ਼ਿਲ੍ਹੇ ਦੀਆਂ ਮੁੱਖ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨਗੇ | ਇਸ ਦੌਰਾਨ ਡੀ.ਸੀ. ਆਕਾਸ਼ ਬਾਂਸਲ ਨੇ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਣ ਦੀ ਕੋਸ਼ਿਸ਼ ਕਰਨਗੇ | ਇਸ ਮੌਕੇ ਪਰਮਿੰਦਰਜੀਤ ਸਿੰਘ ਪਿੰਦੂ ਮੈਂਬਰ ਪੰਚਾਇਤ ਮਕਸੂਦਪੁਰ, ਅਮਨ ਮਕਸੂਦਪੁਰੀ, ਜਸਵਿੰਦਰ ਸਿੰਘ ਮਕਸੂਦਪੁਰ, ਮਾਸਟਰ ਮਹਿੰਦਰ ਸਿੰਘ ਭਦਾਸ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ |


ਪਿਛਲੀ ਖ਼ਬਰ ਲੋਕ ਹਿਤੈਸ਼ੀ ਕਾਫ਼ਲਾ ਵਲੋਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ ਅਗਲੀ ਖ਼ਬਰ ਜ਼ਿਲ੍ਹੇ ਵਿਚ ਜਨਗਣਨਾ-2027 ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।