16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਲੋਕ ਹਿਤੈਸ਼ੀ ਕਾਫ਼ਲਾ ਵਲੋਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ

ਅਜੀਤ ਡੈਸਕ 30-04-2026
ਫਗਵਾੜਾ, 29 ਅਪੈ੍ਰਲ (ਹਰਜੋਤ ਸਿੰਘ ਚਾਨਾ)- ਲੋਕ ਹਿਤੈਸ਼ੀ ਕਾਫ਼ਲਾ ਵਲੋਂ ਰੈਸਟ ਹਾਊਸ ਫਗਵਾੜਾ ਵਿਖੇ ਕਾਫ਼ਲੇ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਵਿਚਾਰ ਵਟਾਂਦਰਾ ਕਰਨ ਉਪਰੰਤ ਪਹਿਲੀ ਮਈ ਨੂੰ ਟਾਊਨ ਹਾਲ ਫਗਵਾੜਾ ਦੇ ਪਾਰਕ 'ਚ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਇਕੱਠੇ ਹੋ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਮਜ਼ਦੂਰਾਂ ਦਾ ਝੰਡਾ ਲਾਲ ਝੁਲਾ ਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਤੇ ਜਨਤਕ ਇਕੱਠ ਕਰਕੇ ਮਜ਼ਦੂਰ ਜਮਾਤ ਨੂੰ ਦਰਪੇਸ਼ ਸਮੱਸਿਆਵਾਂ ਤੇ ਦੇਸ਼ ਦੁਨੀਆ ਦੀਆਂ ਮੌਜੂਦਾ ਹਾਲਤਾਂ ਉੱਤੇ ਗੱਲ ਕੀਤੀ ਜਾਵੇਗੀ | ਕਾਫ਼ਲੇ ਦੇ ਆਗੂਆਂ ਵਲੋਂ ਸ਼ਹਿਰ ਦੇ ਸਮੂਹ ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਨੂੰ ਪਹਿਲੀ ਮਈ ਨੂੰ ਟਾਊਨ ਹਾਲ ਫਗਵਾੜਾ ਦੇ ਪਾਰਕ ਵਿਚ ਮਨਾਏ ਜਾ ਰਹੇ ਮਜ਼ਦੂਰ ਦਿਵਸ ਦੇ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ | ਇਸ ਮੌਕੇ ਕੁਲਦੀਪ ਸਿੰਘ ਕੌੜਾ, ਜਸਵਿੰਦਰ ਸਿੰਘ, ਹੰਸ ਰਾਜ ਬੰਗੜ, ਹਰਚਰਨ ਭਾਰਤੀ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਵਲੋਂ ਬਿਆਨੇ ਦੇ ਜਾਅਲੀ ਕਾਗਜ਼ਾਤ ਤਿਆਰ ਕਰਕੇ ਧੋਖਾਧੜੀ ਕਰਨ ਸਬੰਧੀ ਡੀਲਰ ਸਣੇ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹਰਿੰਦਰਜੀਤ ਦਾਰਾ ਵਲੋਂ ਕਪੂਰਥਲਾ ਦੇ ਨਵੇਂ ਡੀ.ਸੀ. ਆਕਾਸ਼ ਬਾਂਸਲ ਦਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।