ਢਿਲਵਾਂ, 29 ਅਪ੍ਰੈਲ (ਗੋਬਿੰਦ ਸੁਖੀਜਾ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੇ ਹੁਕਮਾਂ ਅਨੁਸਾਰ ਬਲਾਕ ਢਿਲਵਾਂ ਅਧੀਨ ਵੱਖ-ਵੱਖ ਪਿੰਡਾਂ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਫੀਵਰ ਸਰਵੇ ਕੀਤਾ ਗਿਆ | ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਫੀਵਰ ਸਰਵੇ ਦਾ ਮੁੱਖ ਉਦੇਸ਼ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨਾ | ਉਪਰੰਤ ਸਮੇਂ ਸਿਰ ਯੋਗ ਇਲਾਜ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਸਮੇਂ ਸਿਰ ਬਿਮਾਰੀਆਂ ਦੀ ਰੋਕਥਾਮ ਕਰ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ ਮ.ਪ.ਹ.ਵ ਵੱਲੋਂ ਵੱਖ-ਵੱਖ ਪਿੰਡਾਂ ਵਿਚ ਬਲੱਡ ਸਲਾਈਡਾਂ ਵੀ ਬਣਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਦੇ ਲੱਛਣਾਂ 'ਤੇ ਰੋਕਥਾਮ ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਦੇ ਨਾਲ ਹੀ ਦੂਜੇ ਪਾਸੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਭੱਠਿਆਂ 'ਤੇ ਸਰਵੇਖਣ ਕਰ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਸੁਚੇਤ ਕੀਤਾ ਗਿਆ | ਇਸ ਦੌਰਾਨ ਮ.ਪ.ਹ.ਵ ਸੁਖਦੇਵ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਅਤੇ ਸਤਨਾਮ ਸਿੰਘ ਹਾਜ਼ਰ ਸਨ |