ਸੁਲਤਾਨਪੁਰ ਲੋਧੀ, 29 ਅਪ੍ਰੈਲ (ਨਰੇਸ਼ ਹੈਪੀ)-ਅੰਤਰਰਾਸ਼ਟਰੀ ਨਿ੍ਤ ਦਿਵਸ ਦੇ ਮੌਕੇ 'ਤੇ ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਚ ਇੱਕ ਰੰਗਾਰੰਗ ਇੰਟਰ-ਹਾਊਸ ਡਾਂਸ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਲੁਕੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਕੇ ਤੇ ਨਿ੍ਤ ਕਲਾ ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਹੋਰ ਉਤਸ਼ਾਹਿਤ ਕਰਨਾ ਸੀ | ਇਸ ਵਿਸ਼ੇਸ਼ ਮੁਕਾਬਲੇ ਵਿਚ ਸਕੂਲ ਦੇ ਚਾਰ ਪ੍ਰਮੁੱਖ ਹਾਊਸ-ਵਿੰਬਲਡਨ, ਮੈਨਚੈਸਟਰ, ਲਾਰਡਜ਼ ਅਤੇ ਰੋਇਲ ਗੋਲਫਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਨੂੰ ਸੋਲੋ ਡਾਂਸ ਅਤੇ ਗਰੁੱਪ ਡਾਂਸ ਦੋ ਸ਼੍ਰੇਣੀਆਂ ਵਿਚ ਕਰਵਾਇਆ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਨਿ੍ਤ ਸ਼ੈਲੀਆਂ ਲੋਕ, ਭਾਰਤੀ ਸ਼ਾਸਤਰੀ, ਸਮਕਾਲੀ ਅਤੇ ਆਧੁਨਿਕ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਨੂੰ ਮੋਹ ਲਿਆ | ਇਹ ਪ੍ਰੋਗਰਾਮ ਸਕੂਲ ਦੇ ਮਲਟੀਮੀਡੀਆ ਹਾਲ ਵਿਚ ਆਯੋਜਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰਸੀਪਲ ਸੁਨੀਤਾ ਸਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਸਕੂਲ ਦੇ ਚੇਅਰਮੈਨ ਸ਼ਿੰਦਰ ਪਾਲ ਸਿੰਘ ਨੇ ਵੀ ਸਾਰੇ ਭਾਗੀਦਾਰਾਂ ਅਤੇ ਜੇਤੂਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ | ਇਸ ਮੁਕਾਬਲੇ ਨੂੰ ਸਫਲ ਬਣਾਉਣ ਵਿਚ ਡਾਂਸ ਅਧਿਆਪਕ ਸ਼੍ਰੀ ਸੁਨੀਲ ਅਤੇ ਸ਼੍ਰੀਮਤੀ ਕੁਸਮ ਲੂਥਰਾ ਦਾ ਮਹੱਤਵਪੂਰਨ ਯੋਗਦਾਨ ਰਿਹਾ | ਨਾਲ ਹੀ ਹਾਊਸ ਮਾਸਟਰ ਅਮਨ, ਕੁਲਦੀਪ, ਸਰਬਜੀਤ ਅਤੇ ਰੇਖਾ ਨੇ ਵੀ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ | ਸੋਲੋ ਡਾਂਸ ਮੁਕਾਬਲੇ ਵਿਚ ਵਿੰਬਲਡਨ ਹਾਊਸ ਦੀ ਲਵਿਆ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ, ਮਾਨਚੈਸਟਰ ਹਾਊਸ ਦੀ ਮੰਨਤ ਨੇ ਦੂਜਾ ਅਤੇ ਲਾਰਡਜ਼ ਹਾਊਸ ਦੀ ਸਹਿਜਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਗਰੁੱਪ ਡਾਂਸ ਮੁਕਾਬਲੇ ਵਿਚ ਲਾਰਡਜ਼ ਹਾਊਸ ਨੇ ਪਹਿਲਾ, ਰੋਇਲ ਗੋਲਫ ਹਾਊਸ ਨੇ ਦੂਜਾ ਅਤੇ ਵਿੰਬਲਡਨ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਜੇਤੂਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਨਾਲ ਹੀ ਸਾਰੇ ਭਾਗੀਦਾਰਾਂ ਦੀ ਭਰਪੂਰ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਆਪਣੀ ਕਲਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਨਿ੍ਤ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਅਨੁਸ਼ਾਸਨ ਅਤੇ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ | ਅਜੇਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਰਚਨਾਤਮਕਤਾ, ਸਮਰੱਥਾ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੇ ਹਨ |