27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਅਣਐਲਾਨੇ ਕੱਟਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਲ ਦਫ਼ਤਰ ਮੂਹਰੇ ਧਰਨਾ

ਅਜੀਤ ਡੈਸਕ 01-05-2026
ਕਪੂਰਥਲਾ, 30 ਅਪ੍ਰੈਲ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਵਰਕਾਮ ਵਲੋਂ ਲਗਾਏ ਜਾ ਰਹੇ ਅਣਐਲਾਨੇ ਕੱਟਾਂ, ਕਿਸਾਨਾਂ ਤੇ ਉਦਯੋਗਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਦਿੱਤੇ ਜਾਣ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ.ਐਸ. ਵਾਲੀਆ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਅੱਜ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ | ਰੋਹ ਵਿਚ ਆਏ ਅਕਾਲੀ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਐਚ.ਐਸ. ਵਾਲੀਆ ਤੇ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਣਐਲਾਨੇ ਬਿਜਲੀ ਕੱਟ ਕਾਰਨ ਕਿਸਾਨ ਹੀ ਨਹੀਂ ਸਗੋਂ ਘਰੇਲੂ ਖਪਤਕਾਰ ਤੇ ਉਦਯੋਗਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਬਿਜਲੀ ਸੰਕਟ ਤੋਂ ਕਿਸਾਨ ਤੇ ਵਪਾਰੀ ਪ੍ਰੇਸ਼ਾਨ ਹਨ | ਦੋਵਾਂ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਦਿਨਾਂ ਵਿਚ ਬਿਜਲੀ ਸਪਲਾਈ ਵਿਚ ਕੋਈ ਸੁਧਾਰ ਨਾ ਹੋਇਆ ਤਾਂ ਸ਼ੋ੍ਰਮਣੀ ਅਕਾਲੀ ਦਲ ਵੱਡਾ ਅੰਦੋਲਨ ਛੇੜਣ ਲਈ ਮਜਬੂਰ ਹੋਵੇਗਾ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਹੋਵੇਗੀ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਖੇਤੀ ਸੈਕਟਰ ਵਿਚ ਕਿਸਾਨਾਂ ਨੂੰ ਘੱਟੋ ਘੱਟ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ | ਧਰਨੇ ਨੂੰ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੇ ਬਬਲਾ, ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੱਲੂਕਾਦਰਬਾਦ ਤੇ ਹੋਰ ਅਕਾਲੀ ਆਗੂਆਂ ਨੇ ਸੰਬੋਧਨ ਕੀਤਾ ਤੇ ਕਿਹਾ ਕਿ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ ਹੋਈ ਹੈ | ਇਸ ਮੌਕੇ ਕਪੂਰਥਲਾ ਹਲਕੇ ਦੇ ਪ੍ਰਧਾਨ ਰਜਿੰਦਰ ਸਿੰਘ ਧੰਜਲ, ਜਥੇਦਾਰ ਜਰਨੈਲ ਸਿੰਘ ਬਾਜਵਾ, ਸਰਕਲ ਪ੍ਰਧਾਨ ਸਤਵਿੰਦਰ ਸਿੰਘ ਔਜਲਾ, ਕੌਂਸਲਰ ਅਸ਼ੋਕ ਭਗਤ, ਜਰਨੈਲ ਸਿੰਘ ਨੱਥੂਚਾਹਲ, ਗੁਰਨਾਮ ਸਿੰਘ ਮੱਲੂਕਾਦਰਾਬਾਦ, ਜਗਤਾਰ ਸਿੰਘ ਜੱਲੋਵਾਲ, ਸਰਵਣ ਸਿੰਘ ਵਡਾਲਾ, ਤਰਲੋਚਨ ਸਿੰਘ ਬਰਿੰਦਪੁਰ, ਜਸਵੰਤ ਸਿੰਘ ਬਰਿੰਦਪੁਰ, ਤੇਜਾ ਸਿੰਘ ਬਰਿੰਦਪੁਰ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਸੰਤੋਖ ਸਿੰਘ ਕੱਸੋਚਾਹਲ, ਗੁਰਨਾਮ ਸਿੰਘ ਕਾਦੂਪੁਰ, ਭੋਲਾ ਵਡਾਲਾ, ਸਵਰਨ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਗੋਪੀ ਗੋਸਲ, ਗੁਰਪ੍ਰੀਤ ਸਿੰਘ ਸੰਧੂ ਚੱਠਾ, ਕੇਵਲ ਸਿੰਘ ਮੰਗਾ ਰੋਡਾ, ਰਾਮਜੀ ਦਾਸ ਕਾਲਾ ਸੰਘਿਆਂ, ਲਹਿੰਬਰ ਸਿੰਘ ਕਾਲਾ ਸੰਘਿਆਂ, ਮੇਜਰ ਸਿੰਘ ਕੱਸੋਚਾਹਲ, ਇੰਦਰਜੀਤ ਸਿੰਘ ਭਾਟੀਆ, ਰਾਜ ਕੁਮਾਰ ਮੁਸ਼ਕਵੇਦ, ਅਵਤਾਰ ਸਿੰਘ ਮੁਸ਼ਕਵੇਦ, ਸਤਨਾਮ ਸਿੰਘ ਬਾਜਵਾ, ਸੁਰਜੀਤ ਸਿੰਘ ਰਾਣਾ, ਹਰਿੰਦਰ ਸਿੰਘ ਬਡਿਆਲ, ਬਲਦੇਵ ਸਿੰਘ ਦੇਬੀ, ਕੋਮਲ ਸਹੋਤਾ, ਦਿਨੇਸ਼ ਕੁਮਾਰ, ਮੇਜਰ ਸਿੰਘ ਫਿਆਲੀ, ਇਕਬਾਲ ਸਿੰਘ ਕੱਸੋਚਾਹਲ, ਗਗਨਦੀਪ ਸਿੰਘ, ਪਰਭ ਵਾਲੀਆ, ਰਾਜ ਕੁਮਾਰ, ਜੋਗਿੰਦਰ ਸਿੰਘ ਫਿਆਲੀ, ਪਾਲਾ ਫਿਆਲੀ, ਟੀਟੂ ਮਾਹਲਾ, ਬਲਬੀਰ ਸਿੰਘ ਕੋਟ ਕਰਾਰ ਖਾਂ, ਇੰਦਰਪਾਲ ਸਿੰਘ ਭਾਟੀਆ, ਚਰਨਜੀਤ ਸਿੰਘ, ਸੋਨੂੰ ਬਾਬਾ, ਮਹਿੰਦਰ ਸਿੰਘ ਉੱਚਾ ਧੋੜਾ, ਮਨਜੀਤ ਸਹੋਤਾ, ਅਮਰੀਕ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ, ਟੀਟੂ ਮਾਹਲਾ, ਮਹਿੰਦਰ ਸਿੰਘ ਉੱਚਾ ਧੋੜਾ, ਲਵੀ ਸਾਗਰ, ਜਸਕਰਨ ਸਿੰਘ ਮਾਹਲਾ, ਅਨੁਰਾਗ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਹੋਰ ਆਗ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਾਈਸ ਕਿੰਗ ਕਾਨਵੈਂਟ ਸਕੂਲ ਦਾ ਆਈ.ਸੀ.ਐਸ.ਈ. 10ਵੀਂ ਤੇ ਆਈ.ਐਸ.ਸੀ. 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਐਸ.ਡੀ.ਐਮ. ਦਫ਼ਤਰ ਫਗਵਾੜਾ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।