ਕਪੂਰਥਲਾ, 30 ਅਪ੍ਰੈਲ (ਅਮਰਜੀਤ ਕੋਮਲ)-ਆਈ.ਸੀ.ਐਸ.ਈ. ਤੇ ਆਈ.ਐਸ.ਸੀ. ਬੋਰਡ ਵਲੋਂ ਐਲਾਨੇ ਗਏ 10ਵੀਂ ਤੇ 12ਵੀਂ ਜਮਾਤ ਦਾ ਕ੍ਰਾਈਸ ਕਿੰਗ ਕਾਨਵੈਂਟ ਸਕੂਲ ਕਪੂਰਥਲਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਿਸਟਰ ਅਰਪਨਾ ਨੇ ਦੱਸਿਆ ਕਿ ਆਈ.ਸੀ.ਐਸ.ਈ. ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ 165 ਵਿਦਿਆਰਥੀ ਬੈਠੇ ਸਨ ਜਿਨ੍ਹਾਂ ਵਿਚੋਂ 30 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਉਨ੍ਹਾਂ ਕਿਹਾ ਕਿ ਸਕੂਲ ਦਾ ਵਿਦਿਆਰਥੀ ਗੁਰਸਿਰਮਨ ਸਿੰਘ ਔਜਲਾ 97.8 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਪਹਿਲੇ, ਦਿਵਲੀਨ ਕੌਰ 97.2 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਜਦਕਿ ਯਸ਼ਸਵਿਨੀ 96.2 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ | ਪਿ੍ੰਸੀਪਲ ਨੇ ਦੱਸਿਆ ਕਿ ਇਸੇ ਤਰ੍ਹਾਂ ਆਈ.ਐਸ.ਸੀ. ਵਲੋਂ ਲਈ ਗਈ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ | ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ 43 ਵਿਦਿਆਰਥੀ ਬੈਠੇ | ਉਨ੍ਹਾਂ ਕਿਹਾ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਸਰਤਾਜ ਸਿੰਘ ਨੇ ਨਾਨ ਮੈਡੀਕਲ ਵਿਸ਼ੇ ਵਿਚ 97.75 ਪ੍ਰਤੀਸ਼ਤ ਅੰਕ ਲੈ ਕੇ ਟੋਪ ਕੀਤਾ | ਜਦਕਿ ਮੈਡੀਕਲ ਵਿਸ਼ੇ ਵਿਚ ਰਿਸ਼ਮਦੀਪ ਕੌਰ ਨੇ 95.25 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਜਦਕਿ ਕਾਮਰਸ ਵਿਚ ਗੁਰਵੀਰ ਸਿੰਘ ਤੇ ਹੰਸਿਕਾ ਨੇ 94.5 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਫਾਦਰ ਸ਼ਾਈਨ ਸਕਾਰੀਆ ਤੇ ਪਿ੍ੰਸੀਪਲ ਸਿਸਟਰ ਅਰਪਨਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਭਵਿੱਖ ਵਿਚ ਉਤਮਤਾ ਲਈ ਯਤਨਸ਼ੀਲ ਰਹਿਣ ਈ ਉਤਸ਼ਾਹਿਤ ਕੀਤਾ | ਉਨ੍ਹਾਂ ਵਿਦਿਆਰਥੀ ਦੀ ਲਗਨ ਤੇ ਸਮਰਪਣ ਦੀ ਪ੍ਰਸੰਸਾ ਕੀਤੀ ਤੇ ਸਕੂਲ ਦੇ ਮਿਹਨਤੀ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ |