27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਸ਼ਹੀਦ ਭਗਤ ਸਿੰਘ ਚੌਕ ਨੇੜੇ ਕੀਤੇ ਨਾਜਾਇਜ਼ ਕਬਜ਼ੇ ਹਟਵਾਏ

ਅਜੀਤ ਡੈਸਕ 01-05-2026
ਕਪੂਰਥਲਾ, 30 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਕਪੂਰਥਲਾ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਤਹਿਬਾਜ਼ਾਰੀ ਟੀਮ ਦੇ ਇੰਸਪੈਕਟਰ ਮਨੋਜ ਰੱਤੀ ਦੀ ਦੇਖ ਰੇਖ ਹੇਠ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਨਜਾਇਜ਼ ਕੀਤੇ ਕਬਜ਼ਿਆਂ ਨੂੰ ਹਟਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੋਜ ਰੱਤੀ ਨੇ ਦੱਸਿਆ ਕਿ ਨਗਰ ਨਿਗਮ ਵਿਚ ਸ਼ਿਕਾਇਤਾਂ ਆ ਰਹੀਆਂ ਸਨ ਕਿ ਵੱਖ-ਵੱਖ ਥਾਵਾਂ 'ਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਨਜਾਇਜ਼ ਕਬਜ਼ਿਆਂ ਕਾਰਨ ਬਾਜ਼ਾਰ ਵਿਚੋਂ ਲੰਘਣਾ ਮੁਸ਼ਕਲ ਹੋ ਰਿਹਾ ਹੈ ਤੇ ਹਰ ਸਮੇਂ ਟਰੈਫ਼ਿਕ ਜਾਮ ਦੀ ਸਮੱਸਿਆ ਤੇ ਕੋਈ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ | ਜਿਸ 'ਤੇ ਅੱਜ ਨਗਰ ਨਿਗਮ ਦੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਮਿੱਟੀ ਪਾ ਕੇ ਰੇਹੜੀਆਂ ਫੜੀ ਵਾਸਤੇ ਉੱਚੀ ਕੀਤੀ ਸੜਕ ਨੂੰ ਜੇ.ਸੀ.ਬੀ. ਮਸ਼ੀਨ ਨਾਲ ਪੁੱਟ ਕੇ ਬਰਾਬਰ ਕੀਤਾ ਗਿਆ ਤੇ ਕੁੱਝ ਰੇਹੜੀ ਫੜੀ ਵਾਲਿਆਂ ਦੇ ਸਮਾਨ ਜ਼ਬਤ ਕੀਤੇ ਗਏ | ਇਸ ਦੌਰਾਨ ਕੁੱਝ ਦੁਕਾਨਦਾਰਾਂ ਤੇ ਰੇਹੜੀ ਫੜੀ ਵਾਲਿਆਂ ਦੀ ਨਗਰ ਨਿਗਮ ਦੀ ਟੀਮ ਨਾਲ ਤਿੱਖੀ ਬਹਿਸਬਾਜ਼ੀ ਵੀ ਹੋਈ | ਇਸ ਮੌਕੇ ਨਗਰ ਨਿਗਮ ਦੇ ਇੰਸਪੈਕਟਰ ਇੰਦਰਜੀਤ ਸਿੰਘ, ਕਰਨਬੀਰ ਮੌਂਟੀ, ਸੰਦੀਪ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਪਾਰ ਕਰ ਰਹੇ ਬੱਚੇ ਨੂੰ ਬਚਾਉਂਦੇ ਹੋਏ ਕਾਰ ਹੋਈ ਹਾਦਸਾਗ੍ਰਸਤ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ ਅਗਲੀ ਖ਼ਬਰ ਕ੍ਰਾਈਸ ਕਿੰਗ ਕਾਨਵੈਂਟ ਸਕੂਲ ਦਾ ਆਈ.ਸੀ.ਐਸ.ਈ. 10ਵੀਂ ਤੇ ਆਈ.ਐਸ.ਸੀ. 12ਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।