27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੜਕ ਪਾਰ ਕਰ ਰਹੇ ਬੱਚੇ ਨੂੰ ਬਚਾਉਂਦੇ ਹੋਏ ਕਾਰ ਹੋਈ ਹਾਦਸਾਗ੍ਰਸਤ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ

ਅਜੀਤ ਡੈਸਕ 01-05-2026
ਕਪੂਰਥਲਾ, 30 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਖੈੜਾ ਦੋਨਾ ਦਾਣਾ ਮੰਡੀ ਨੇੜੇ ਇਕ ਬੱਚੇ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਵੱਢ ਕੇ ਰੱਖੇ ਦਰਖ਼ਤਾਂ ਨਾਲ ਜਾ ਟਕਰਾਈ ਜਿਸ ਕਾਰਨ ਕਾਰ ਸਵਾਰ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜ਼ੇਰੇ ਇਲਾਜ ਮੋਨੂੰ ਵਾਸੀ ਖੈੜਾ ਦੋਨਾ ਨੇ ਦੱਸਿਆ ਕਿ ਉਹ ਕਪੂਰਥਲਾ ਤੋਂ ਦਵਾਈ ਲੈ ਕੇ ਆਪਣੀ ਪਤਨੀ ਪ੍ਰਥਮ ਤੇ ਬੱਚਿਆਂ ਨਾਲ ਕਾਰ 'ਤੇ ਸਵਾਰ ਹੋ ਕੇ ਵਾਪਸ ਪਿੰਡ ਜਾ ਰਿਹਾ ਸੀ | ਜਦੋਂ ਉਹ ਖੈੜਾ ਦੋਨਾ ਦਾਣਾ ਮੰਡੀ ਨੇੜੇ ਪਹੁੰਚਿਆਂ ਤਾਂ ਅਚਾਨਕ ਇਕ ਬੱਚਾ ਸੜਕ ਪਾਰ ਕਰਨ ਲੱਗਾ ਜਿਸ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਪਏ ਕੱਟੇ ਹੋਏ ਦਰਖਤਾਂ ਨਾਲ ਜਾ ਟਰਕਾਈ | ਦੱਸਿਆ ਜਾਂਦਾ ਹੈ ਕਿ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਚਾਲਕ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਪਤੀ ਗੰਭੀਰ ਜ਼ਖਮੀ ਹੋ ਗਿਆ, ਜਦਕਿ ਬੱਚੇ ਦਾ ਬਚਾਅ ਹੋ ਗਿਆ | ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਵੰਦਨਾ ਵਲੋਂ ਜ਼ਖਮੀ ਕਾਰ ਚਾਲਕ ਦੀ ਹਾਲਤ ਗੰਭੀਰ ਦੇਖਦੇ ਹੋਏ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਜਦਕਿ ਮਿ੍ਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਓ. ਬੀ. ਸੀ. ਰੇਲਵੇ ਕਰਮਚਾਰੀ ਸੰਘ ਰੇਲ ਕੋਚ ਫ਼ੈਕਟਰੀ ਵਲੋਂ ਆਪਣੇ ਸੇਵਾ ਮੁਕਤ ਹੋਏ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਸ਼ਹੀਦ ਭਗਤ ਸਿੰਘ ਚੌਕ ਨੇੜੇ ਕੀਤੇ ਨਾਜਾਇਜ਼ ਕਬਜ਼ੇ ਹਟਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।