27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਜਾਬ ਨੰਬਰਦਾਰ ਯੂਨੀਅਨ ਮਾਲ ਵਿਭਾਗ ਦੇ ਕੰਮਾਂ 'ਚ ਪੂਰਾ ਸਹਿਯੋਗ ਦੇਵੇਗੀ-ਸੁਖਵੰਤ ਸਿੰਘ ਕੰਗ <br/>

ਅਜੀਤ ਡੈਸਕ 01-05-2026
ਕਪੂਰਥਲਾ, 30 ਅਪ੍ਰੈਲ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ 'ਚ ਨੰਬਰਦਾਰਾਂ ਦੇ ਇਕ ਵਫ਼ਦ ਨੇ ਕਪੂਰਥਲਾ ਦੇ ਨਵ-ਨਿਯੁਕਤ ਤਹਿਸੀਲਦਾਰ ਵਿਜੇ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਤੇ ਯੂਨੀਅਨ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਤਹਿਸੀਲਦਾਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਦਾ ਮਾਲ ਵਿਭਾਗ ਦੇ ਦਫ਼ਤਰਾਂ 'ਚ ਪੂਰਾ ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਭੁਲੱਥ ਦੇ ਤਹਿਸੀਲਦਾਰ ਵਰਿੰਦਰ ਭਾਟੀਆ, ਨੰਬਰਦਾਰ ਗੁਰਦੀਪ ਸਿੰਘ ਘੁੰਮਣ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਬਿਧੀਪੁਰ ਪ੍ਰਧਾਨ ਸੁਲਤਾਨਪੁਰ ਲੋਧੀ, ਗੁਰਵਿੰਦਰ ਸਿੰਘ ਸੋਹੀ ਪ੍ਰਧਾਨ ਭੁਲੱਥ, ਸ਼ਰਧਾ ਸਿੰਘ ਮੁੰਡੀ ਮੀਤ ਪ੍ਰਧਾਨ ਤਹਿਸੀਲ ਕਪੂਰਥਲਾ, ਲਾਭ ਚੰਦ ਥਿਗਲੀ ਮੀਤ ਪ੍ਰਧਾਨ ਕਪੂਰਥਲਾ, ਜਸਵੰਤ ਸਿੰਘ ਭਾਣੋਲੰਗਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ ਕਾਨੂੰਨੀ, ਬਲਰਾਜ ਕੁਮਾਰ ਦੇਵਲਾਂਵਾਲ ਸਕੱਤਰ, ਕੇਵਲ ਸਿੰਘ ਦੇਵਲਾਂਵਾਲ, ਹਰਦੀਪ ਸਿੰਘ ਮੀਤ ਪ੍ਰਧਾਨ, ਗੁਰਚੇਤ ਸਿੰਘ ਰਾਮਪੁਰ, ਬਚਿੱਤਰ ਸਿੰਘ ਧੁਆਂਖੇ, ਸੁੱਚਾ ਸਿੰਘ ਬਿਬੜੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਵਾਲੀਆ ਜ਼ਿਲ੍ਹਾ ਪ੍ਰੈੱਸ ਸਕੱਤਰ ਹਾਜ਼ਰ ਸਨ |

ਪਿਛਲੀ ਖ਼ਬਰ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਨੌਕਰਾਣੀ ਕਾਬੂ ਅਗਲੀ ਖ਼ਬਰ ਸਤਵਿੰਦਰ ਸਿੰਘ ਬੋਪਾਰਾਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਕਾਈ ਬੋਪਾਰਾਏ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।