27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਅਕਾਲੀ ਵਰਕਰਾਂ ਵਲੋਂ ਨਡਾਲਾ ਐਸ.ਡੀ.ਓ. ਨੂੰ ਮੰਗ ਪੱਤਰ

ਅਜੀਤ ਡੈਸਕ 01-05-2026
ਨਡਾਲਾ, 30 ਅਪ੍ਰੈਲ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਸਮੂਹ ਅਕਾਲੀ ਵਰਕਰਾਂ ਵੱਲੋਂ ਇਲਾਕੇ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਅੱਜ ਐਸਡੀਓ ਨਡਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਕੋਰ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਟਾਂਡੀ, ਪਰਮਜੀਤ ਸਿੰਘ ਬਾਮੂਵਾਲ, ਪਰਮਜੀਤ ਸਿੰਘ ਪੱਡਾ ਦਿਆਲਪੁਰ ਅਤੇ ਹੋਰਾਂ ਨੇ ਆਖਿਆ ਕਿ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਹੋ ਰਹੀ ਬਿਜਲੀ ਕਟੌਤੀ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਵਧਦੀ ਲੋੜ ਦੇ ਬਾਵਜੂਦ ਲੰਬੇ-ਲੰਬੇ ਕੱਟ ਲੱਗਣ ਕਾਰਨ ਘਰੇਲੂ ਕੰਮਕਾਜ ਅਤੇ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ | ਖ਼ਾਸ ਕਰਕੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਬਿਜਲੀ ਨਾ ਹੋਣ ਕਾਰਨ ਬਾਧਿਤ ਹੋ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਕੱਟਾਂ ਦਾ ਨਿਯਮਤ ਸਮਾਂ ਜਾਰੀ ਕੀਤਾ ਜਾਵੇ ਅਤੇ ਬਿਨਾਂ ਸੂਚਨਾ ਦੇ ਕੱਟ ਲਗਾਉਣ ਬੰਦ ਕੀਤੇ ਜਾਣ | ਇਸ ਦੇ ਨਾਲ ਹੀ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ | ਇਸ ਦੌਰਾਨ ਐਸਡੀਓ ਨਡਾਲਾ ਕੁਲਵਿੰਦਰ ਸਿੰਘ ਵੱਲੋਂ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਜਲਦੀ ਹੀ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਦਰਸ਼ਨ ਸਿੰਘ ਹਮੀਰਾ, ਬਲਵਿੰਦਰ ਸਿੰਘ ਟਾਂਡੀ, ਤਰਲੋਚਨ ਸਿੰਘ ਟਾਂਡੀ, ਸੇਵਾ ਸਿੰਘ, ਮੰਗਤ ਸਿੰਘ, ਸੁਰਜੀਤ ਸਿੰਘ ਟਾਂਡੀ, ਲਖਵੀਰ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਪਰਵਿੰਦਰ ਸਿੰਘ ਸੋਹਣ ਦਿਆਲਪੁਰ, ਸਤਨਾਮ ਕੁਮਾਰ ਦਿਆਲਪੁਰ, ਰਾਹੁਲ ਸ਼ਰਮਾ ਮੁਰਾਰ, ਕੁਲਦੀਪ ਸਿੰਘ ਟਾਂਡੀ, ਤਰਲੋਚਨ ਸਿੰਘ, ਦਰਬਾਰਾ ਸਿੰਘ, ਸੁਖਵਿੰਦਰ ਸਿੰਘ, ਸੋਹਨ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ ਟਾਂਡੀ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਾਈਸਟ ਜੋਤੀ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਰਾਣਾ ਗੁਰਜੀਤ ਸਿੰਘ ਤੇ ਕਰਮਬੀਰ ਸਿੰਘ ਚੰਦੀ ਨੇ ਪੋਰਟਲ 'ਤੇ ਵੇਰਵੇ ਭਰ ਕੇ ਜਨਗਣਨਾ-2027 ਦੇ ਪਹਿਲੇ ਪੜਾਅ ਦੀ ਸ਼ੁਰੂਆਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।