ਸੁਲਤਾਨਪੁਰ ਲੋਧੀ, 30 ਅਪ੍ਰੈਲ (ਨਰੇਸ਼ ਹੈਪੀ)-ਬਿਜਲੀ ਦੇ ਲਗਾਤਾਰ ਲੰਬੇ ਕੱਟਾਂ ਨੇ ਲੋਕਾਂ ਦੀ ਜ਼ਿੰਦਗੀ ਠੱਪ ਕਰਕੇ ਰੱਖ ਦਿੱਤੀ ਹੈ, ਜਿਸ ਦੇ ਖ਼ਿਲਾਫ਼ ਅੱਜ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬਿਜਲੀ ਦਫ਼ਤਰ ਸੁਲਤਾਨਪੁਰ ਲੋਧੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਪੀ.ਏ.ਸੀ. ਦੇ ਮੈਂਬਰ ਇੰਜ ਸਵਰਨ ਸਿੰਘ, ਸੀਨੀਅਰ ਯੂਥ ਆਗੂ ਸੁਖਦੇਵ ਸਿੰਘ ਨਾਨਕਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਜਥੇਦਾਰ ਸਤਨਾਮ ਸਿੰਘ ਰਾਮੇ ਦਰਬਾਰਾ ਸਿੰਘ ਵਿਰਦੀ, ਸਰਪੰਚ ਮਨਜੀਤ ਸਿੰਘ ਗੋਲਡੀ ਡੌਲਾ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਬਿਜਲੀ ਸੰਕਟ ਵਿਚੋਂ ਗੁਜਰ ਰਿਹਾ ਹੈ | ਪਰ ਮੌਜੂਦਾ ਸਰਕਾਰ ਰਾਜ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੇਣ ਵਿਚ ਨਕਾਮ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਇੱਕ ਵੀ ਪਾਵਰ ਗਿ੍ਡ ਲਗਵਾਉਣ ਜਾਂ ਥਰਮਲ ਪਲਾਂਟ ਲਗਾਉਣ ਦੀ ਕੋਸ਼ਿਸ਼ ਨਹੀਂ ਕੀਤੀ | ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ 24 ਘੰਟੇ ਬਿਜਲੀ ਦੇਣ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਰਹਿ ਗਏ ਹਨ, ਜਦਕਿ ਜ਼ਮੀਨੀ ਹਕੀਕਤ ਵਿਚ ਲੋਕ ਅੱਠ-ਅੱਠ ਤੇ ਦਸ-ਦਸ ਘੰਟਿਆਂ ਦੇ ਕੱਟਾਂ ਨਾਲ ਤੜਫ਼ ਰਹੇ ਹਨ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਸਾਬਕਾ ਚੇਅਰਮੈਨ ਪੀ.ਏ.ਡੀ.ਬੀ ਜਥੇਦਾਰ ਅਵਤਾਰ ਸਿੰਘ ਮੀਰੇ, ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ, ਐਸ.ਜੀ.ਪੀ.ਸੀ ਦੇ ਸੇਵਾ ਮੁਕਤ ਸਕੱਤਰ ਜਥੇਦਾਰ ਮਹਿੰਦਰ ਸਿੰਘ ਆਹਲੀ, ਜਥੇਦਾਰ ਗੁਰਜੰਟ ਸਿੰਘ ਸੰਧੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਯੂਥ ਆਗੂ ਕਮਲਜੀਤ ਸਿੰਘ ਹੈਬਤਪੁਰ, ਬਿਕਰਮਜੀਤ ਸਿੰਘ ਬਿੱਕਾ ਤਲਵੰਡੀ ਚੌਧਰੀਆਂ, ਜਥੇਦਾਰ ਗੁਰਦਿਆਲ ਸਿੰਘ ਬੂਹ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਦੇਸਲ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਜਸਬੀਰ ਸਿੰਘ ਡਡਵਿੰਡੀ, ਸੰਯੁਕਤ ਸਕੱਤਰ ਚਰਨਜੀਤ ਸਿੰਘ ਸਹੋਤਾ, ਸੀਨੀਅਰ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਰਾਮੇ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਸਮਰ ਪ੍ਰੀਤ ਸਿੰਘ ਸੈਦਪੁਰ, ਬਲਕਾਰ ਸਿੰਘ ਕੌੜਾ, ਜੋਗਿੰਦਰ ਸਿੰਘ ਭੌਰ, ਬਲਜੀਤ ਸਿੰਘ ਬੱਲੀ ਤਲਵੰਡੀ ਚੌਧਰੀਆਂ, ਸੁਖਵਿੰਦਰ ਸਿੰਘ ਹਾਜੀਪੁਰ ਸਾਬਕਾ ਸਰਪੰਚ, ਮੋਹਨ ਸਿੰਘ ਮਿਰਜ਼ਾਪੁਰ ਸਾਬਕਾ ਸਰਪੰਚ, ਜਥੇਦਾਰ ਦਿਆਲ ਸਿੰਘ ਦੀਪੇਵਾਲ, ਇੰਦਰ ਸਿੰਘ ਲਾਟੀਆਂਵਾਲ, ਕੁਲਵੰਤ ਸਿੰਘ ਸ਼ਹਿਰੀ, ਲਖਵਿੰਦਰ ਸਿੰਘ ਕੌੜਾ, ਬਰਿੰਦਰ ਸਿੰਘ ਮੋਮੀ ਸਾਬਕਾ ਸਰਪੰਚ, ਧਰਮਰਾਜ ਯੂਥ ਅਕਾਲੀ ਆਗੂ, ਪਿ੍ੰਸੀਪਲ ਕਰਨੈਲ ਸਿੰਘ ਬੂਸੋਵਾਲ, ਸਰਵਨ ਸਿੰਘ ਚੱਕਾਂ, ਦਿਲਬਾਗ ਸਿੰਘ ਅਤੇ ਅੰਗਰੇਜ਼ ਸਿੰਘ ਆਦਿ ਵੀ ਹਾਜ਼ਰ ਸਨ |