27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਖੇਤੀਬਾੜੀ ਦਫ਼ਤਰ ਢਿਲਵਾਂ ਵਲੋਂ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਵੈਨ ਰਵਾਨਾ <br/>

ਅਜੀਤ ਡੈਸਕ 01-05-2026
ਢਿਲਵਾਂ, 30 ਅਪ੍ਰੈਲ (ਪ੍ਰਵੀਨ ਕੁਮਾਰ)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਖੇਤਾਂ 'ਚ ਹੀ ਪ੍ਰਬੰਧਨ ਕਰਨ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਕਾਰ ਸਿੰਘ ਦੀ ਅਗਵਾਈ ਹੇਠ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਖੇਤੀਬਾੜੀ ਦਫ਼ਤਰ ਬਲਾਕ ਢਿਲਵਾਂ ਤੋ ਪ੍ਰਚਾਰ ਵੈਨ ਰਵਾਨਾ ਕੀਤੀ ਗਈ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਹਰਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵੈਨ ਬਲਾਕ ਦੇ ਸਾਰੇ ਪਿੰਡਾਂ ਵਿਚ 8 ਦਿਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰਚਾਰ ਕਰੇਗੀ | ਉਨ੍ਹਾਂ ਦੱਸਿਆ ਕਿ ਬਲਾਕ ਢਿਲਵਾਂ ਦੇ ਪਿੰਡਾਂ ਵਿਚ ਕਲਸਟਰ ਬਣਾ ਕੇ ਪਿੰਡ ਪੱਧਰ ਦੇ 23 ਤੇ 1 ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਜਾਵੇਗਾ | ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਦੀ ਸੰਭਾਲ ਲਈ ਲਾਹੇਵੰਦ ਖੇਤੀ ਸੰਦਾਂ ਦੀ ਵੱਧ ਤੋਂ ਵੱਧ ਵਰਤੋ ਕਰਕੇ ਨਾੜ ਨੂੰ ਖੇਤਾਂ ਵਿਚ ਹੀ ਰਲਾਉਣ ਲਈ ਅਪੀਲ ਕੀਤੀ ਜਾਵੇਗੀ ਤੇ ਜ਼ਿਲੇ੍ਹ 'ਚ ਜ਼ੀਰੋ ਸਟੱਬਲ ਬਰਨਿੰਗ ਦੇ ਟੀਚੇ ਨੂੰ ਹਾਸਿਲ ਕਰਨ ਲਈ ਯਤਨ ਕੀਤੇ ਜਾਣਗੇ, ਜਿਸ ਤਹਿਤ ਪਿੰਡਾਂ ਦੇ ਧਾਰਮਿਕ ਸਥਾਨਾਂ ਤੋਂ ਅਨਾਊਾਸਮੈਟਾਂ, ਕਸਟਮ ਹਾਇਰਿੰਗ ਸੈਂਟਰ ਮਾਲਕਾਂ, ਸਹਿਕਾਰੀ ਸਭਾਵਾਂ ਤੇ ਜਿਹੜੇ ਕਿਸਾਨਾਂ ਕੋਲ ਮਸ਼ੀਨਰੀ ਉਪਲਬਧ ਹੈ ਉਨ੍ਹਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਮਸ਼ੀਨਾਂ ਦੀ ਵਰਤੋਂ ਆਪਣੇ ਖੇਤਾਂ ਤੇ ਕਿਰਾਏ 'ਤੇ ਕਰਨ ਲਈ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਰਵਿੰਦਰ ਕੌਰ ਏ. ਈ. ਓ., ਗੁਰਪ੍ਰੀਤ ਸਿੰਘ ਏ. ਐਸ. ਆਈ., ਸਿਮਰਜੀਤ ਸਿੰਘ ਬੀ. ਟੀ. ਐਮ. ਆਤਮਾ, ਹਰਜੀਤ ਸਿੰਘ ਏ. ਟੀ. ਐਮ. ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬਸਪਾ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਖਲਵਾੜਾ ਬਾਈਪਾਸ 'ਤੇ ਪੁਲ ਬਣਾਇਆ ਜਾਵੇਗਾ-ਪਰਮਜੀਤ ਖਲਵਾੜਾ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਦੇਣ 'ਚ ਨਾਕਾਮ ਰਹੀ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।