ਕਪੂਰਥਲਾ, 30 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਸਕੂਲ ਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਸਮਰਪਣ ਦੀ ਭਾਵਨਾ ਨਾਲ ਸਕੂਲ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ ਤੇ ਇਨ੍ਹਾਂ ਦੀ ਸਕੂਲ ਦੀ ਤਰੱਕੀ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਹੈ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਦਰਜਾ ਚਾਰ ਕਰਮਚਾਰੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਸਨਮਾਨ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮ ਕਿਸੇ ਵੀ ਸੰਸਥੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਸੰਸਥਾ ਦਾ ਕੰਮ ਸੁਚਾਰੂ ਤਰੀਕੇ ਨਾਲ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਰਮਚਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |