26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਆਖਰੀ ਵਰ੍ਹੇ ਦੇ ਵਿਦਿਆਰਥੀਆਂ ਦੀ ਵਿਦਾਇਗੀ ਸੰਬੰਧੀ ਸਮਾਗਮ

ਅਜੀਤ ਡੈਸਕ 01-05-2026
ਕਪੂਰਥਲਾ, 30 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਬੀ.ਏ. ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਸਬੰਧੀ ਇਕ ਸਮਾਗਮ ਕਰਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਕਿਹਾ ਕਿ ਮਿਹਨਤ, ਇਮਾਨਦਾਰੀ ਤੇ ਅਨੁਸ਼ਾਸਨ ਨਾਲ ਜੀਵਨ ਵਿਚ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸੇ ਦੌਰਾਨ ਹੀ ਮਿਸਟਰ ਫੇਅਰਵੈੱਲ ਤੇ ਮਿਸ ਫੇਅਰਵੈੱਲ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਜੱਜਮੈਂਟ ਦੀ ਭੂਮਿਕਾ ਅਮਨਦੀਪ ਕੌਰ ਚੀਮਾ, ਪੋ੍ਰ. ਦਮਨਜੀਤ ਕੌਰ ਤੇ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਈ | ਇਸ ਮੁਕਾਬਲੇ ਵਿਚ ਬੀ.ਏ. ਦੇ ਵਿਦਿਆਰਥੀ ਦਵਿੰਦਰ ਸਿੱਧੂ ਮਿਸਟਰ ਫੇਅਰਵੈੱਲ ਤੇ ਗੁਰਵੀਰ ਕੌਰ ਮਿਸ ਫੇਅਰਵੈੱਲ ਚੁਣੀ ਗਈ | ਜੇਤੂ ਵਿਦਿਆਰਥੀਆਂ ਨੂੰ ਡਾ. ਬਲਦੇਵ ਸਿੰਘ ਢਿੱਲੋਂ ਨੇ ਸਨਮਾਨਿਤ ਕੀਤਾ ਵਿਦਿਆਰਥੀਆਂ ਨੇ ਆਪਣੇ ਕਾਲਜ ਦੇ ਦਿਨਾਂ ਦੀਆਂ ਕੁੱਝ ਯਾਦਾਂ ਸਾਂਝੀਆਂ ਕੀਤੀਆਂ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਵਿਦਿਆਰਥਣ ਜਸਲੀਨ ਕੌਰ ਨੇ ਨਿਭਾਈ |
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਨੇ ਮਈ ਦਿਵਸ ਮਨਾਇਆ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।