26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਾਵਰਕਾਮ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੇ ਪੁਤਲੇ ਸਾੜੇ

ਅਜੀਤ ਡੈਸਕ 01-05-2026
ਫਗਵਾੜਾ, 30 ਅਪੈ੍ਰਲ (ਹਰਜੋਤ ਸਿੰਘ ਚਾਨਾ)- ਪਾਵਰਕਾਮ ਅਤੇ ਟਰਾਂਸਕੋ ਦੇ ਠੇਕਾ ਕਾਮਿਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਾਮਿਆਂ ਨੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦਾ ਪੁਤਲੇ ਸਾੜੇ ਤੇ ਐਲਾਨ ਕੀਤਾ ਕਿ ਅੱਜ ਤੋਂ ਮੁਕੰਮਲ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗੀ | ਇਸ ਮੌਕੇ ਬੋਲਦਿਆਂ ਡਿਵੀਜ਼ਨ ਪ੍ਰਧਾਨ ਅਰਸ਼ਦੀਪ ਸੁਮਨ, ਸੀਨੀਅਰ ਮੀਤ ਪ੍ਰਧਾਨ ਮਨਿੰਦਰ ਬਿੱਲਾ, ਮਾਡਲ ਟਾਊਨ ਪ੍ਰਧਾਨ ਬਰਜੇਸ਼ ਵਿੱਕੀ, ਕੈਸ਼ੀਅਰ ਰਜਵਾਨ, ਮਨੋਜ ਕੁਮਾਰ, ਅਰੁਣ ਦੁਗਲ, ਮਨਜੀਤ, ਸੋਹਣ ਲਾਲ ਤੇ ਪਿ੍ੰਸ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਵੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ 16 ਦਿਨ ਲਗਾਤਾਰ ਹੜਤਾਲ ਕੀਤੀ ਗਈ ਸੀ ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਕੇ 30 ਅਪੈ੍ਰਲ ਨੂੰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਧਰਨਾ ਮੁਲਤਵੀ ਕੀਤਾ ਗਿਆ ਸੀ | ਪਰ ਅੱਜ ਸਰਕਾਰ ਵੱਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਤੇ ਮੰਗਾਂ 'ਤੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ, ਜਿਸ ਕਾਰਨ ਕਾਮਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਾਮਿਆਂ ਨੇ ਮੰਗ ਕੀਤੀ ਕਿ ਸਾਰੇ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ 'ਚ ਸ਼ਾਮਲ ਕੀਤਾ ਜਾਵੇ, ਘੱਟੋ-ਘੱਟ ਗੁਜ਼ਾਰੇ ਯੋਗ ਤਨਖ਼ਾਹ ਲਾਗੂ ਕੀਤੀ ਜਾਵੇ ਤੇ ਡਿਊਟੀ ਦੌਰਾਨ ਹਾਦਸਿਆਂ 'ਚ ਜਾਨ ਗੁਆਉਣ ਵਾਲੇ ਜਾਂ ਅਪਾਹਜ ਹੋਏ ਕਾਮਿਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਤੇ ਪੈਨਸ਼ਨ ਦੀ ਗਰੰਟੀ ਦਿੱਤੀ ਜਾਵੇ | ਇਸਦੇ ਨਾਲ ਹੀ ਬਿਜਲੀ ਖੇਤਰ ਵਿਚ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਵੀ ਮੰਗ ਕੀਤੀ ਗਈ | ਜਥੇਬੰਦੀ ਨੇ ਐਲਾਨ ਕੀਤਾ ਕਿ 1 ਮਈ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ |
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਹਸਪਤਾਲ ਦੀ ਮੀਟਿੰਗ ਅਗਲੀ ਖ਼ਬਰ ਬੀ.ਕੇ.ਯੂ. ਡੱਲੇਵਾਲ ਦੀ ਟੀਮ ਨੇ ਲਿਆ ਕੱਲ੍ਹ ਦੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।