26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਕ੍ਰਾਈਸਟ ਜੋਤੀ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 01-05-2026
ਸੁਲਤਾਨਪੁਰ ਲੋਧੀ, 30 ਅਪ੍ਰੈਲ (ਨਰੇਸ਼ ਹੈਪੀ)-ਆਈ.ਸੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਚੋਂ ਕ੍ਰਾਈਸਟ ਜੋਤੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦਾ ਦਸਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਿਸਟਰ ਐਨਸਲੇਟ ਨੇ ਕਿਹਾ ਕਿ ਦਸਵੀਂ ਜਮਾਤ ਵਿਚ 162 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ 19 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਲਵੀਸ਼ ਚਾਵਲਾ ਨੇ 96.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਕਨਵ ਗੋਇਲ ਅਤੇ ਇਸ਼ੀਕਾ ਨੇ 95.8 ਅੰਕ ਹਾਸਲ ਕਰਕੇ ਦੋਵਾਂ ਨੇ ਦੂਸਰਾ, ਮਨਰੀਤ ਕੌਰ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਆਪਣੇ ਸੰਸਥਾਨ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ | ਪਿ੍ੰਸੀਪਲ ਸਿਸਟਰ ਐਨਸਲੇਟ ਨੇ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੀ ਇਸ ਉਪਲਬਧੀ ਅਤੇ ਇਸ ਵਧੀਆ ਨਤੀਜੇ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਵੱਲੋਂ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਆਪਣੇ -ਆਪ ਨੂੰ ਹੋਰ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਜਾਂਦਾ ਹੈ | ਉਨ੍ਹਾਂ ਸਭ ਨੂੰ ਭਵਿੱਖ ਵਿਚ ਆਪਣੇ ਸੁਪਨੇ ਪੂਰੇ ਕਰਨ ਲਈ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਲਸ਼ਨ ਮਿਨਹਾਸ, ਸੰਜੀਵ ਭੱਲਾ, ਅਮਰਪ੍ਰੀਤ ਸਿੰਘ, ਮੈਥਿਊ ਜੋਨ, ਸਟਾਫ਼ ਸੈਕਟਰੀ ਅੰਜੁਮ ਧੀਰ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਸੰਬੰਧੀ 5 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਹਸਪਤਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।