25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਟਰੈਕਟਰ ਵਲੋਂ ਫੇਟ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ ਸਬੰਧੀ ਕੇਸ ਦਰਜ

ਅਜੀਤ ਡੈਸਕ 02-05-2026

ਫਗਵਾੜਾ, 1 ਮਈ (ਹਰਜੋਤ ਸਿੰਘ ਚਾਨਾ)-ਟਰੈਕਟਰ ਵਲੋਂ ਫੇਟ ਮਾਰਨ ਕਾਰਨ ਮੋਟਰਸਾਈਕਲ ਚਾਲਕ ਦੀ ਹੋਈ ਮੌਤ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਡਰਾਈਵਰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਜੈ ਕੁਮਾਰ ਪੁੱਤਰ ਦਸ਼ਰਤ ਦਾਸ ਵਾਸੀ ਜੇ.ਸੀ.ਟੀ. ਮਿੱਲ ਕਾਲੋਨੀ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਆਪਣੇ ਦੋਸਤ ਰਵੀ ਕੁਮਾਰ ਨਾਲ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਇੱਕ ਟਰੈਕਟਰ ਚਾਲਕ ਨੇ ਤੇਜ਼ ਰਫ਼ਤਾਰੀ ਵਾਹਨ ਲਿਆ ਕੇ ਉਸ 'ਚ ਮਾਰਿਆ ਜਿਸ ਦੇ ਨਾਲ ਉਸ ਦਾ ਰਵੀ ਕੁਮਾਰ ਜੋ ਥੱਲੇ ਡਿਗ ਪਿਆ ਤੇ ਉਸ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦਿੱਤਾ | ਜਿਸ ਸਬੰਧ 'ਚ ਪੁਲਿਸ ਨੇ ਗਾਮਾ ਪੁੱਤਰ ਇਬਰਾਹੀਮ ਵਾਸੀ ਪਲਾਹੀ ਰੋਡ ਖ਼ਿਲਾਫ਼ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ |

ਪਿਛਲੀ ਖ਼ਬਰ ਆਵਾਰਾਗਰਦੀ ਕਰਨ ਦੇ ਦੋਸ਼ ਤਹਿਤ ਤਿੰਨ ਨੌਜਵਾਨ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ 15 ਲੱਖ ਦੀ ਠੱਗੀ ਮਾਰਨ ਵਾਲੀਆਂ ਮਾਵਾਂ ਧੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।