25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਵਾਰਾਗਰਦੀ ਕਰਨ ਦੇ ਦੋਸ਼ ਤਹਿਤ ਤਿੰਨ ਨੌਜਵਾਨ ਕਾਬੂ, ਮੁਕੱਦਮਾ ਦਰਜ

ਅਜੀਤ ਡੈਸਕ 02-05-2026
ਭੁਲੱਥ, 1 ਮਈ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਆਵਾਰਾਗਰਦੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਪੁਲਿਸ ਪਾਰਟੀ ਪਿੰਡ ਖੱਸਣ ਵੱਲ ਨੂੰ ਜਾ ਰਹੀ ਸੀ ਤੇ ਜਦੋਂ ਉਹ ਸਤਿਸੰਗ ਘਰ ਦੇ ਨਜ਼ਦੀਕ ਪਹੁੰਚੇ ਤਾਂ ਦੋ ਨੌਜਵਾਨ ਬਿਨਾਂ ਵਜਾ ਆਵਾਰਾਗਰਦੀ ਕਰਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਆਪ ਨੂੰ ਛੁਪਾਉਣ ਦੀ ਸੂਰਤ ਵਿਚ ਸੜਕ ਕਿਨਾਰੇ ਦਰਖ਼ਤ ਦੇ ਪਿੱਛੇ ਛੁਪ ਗਏ ਅਤੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗ | ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਬਿਨਾਂ ਵਜ੍ਹਾ ਤੋਂ ਘੁੰਮਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸਾਫ਼ ਜਵਾਬ ਨਹੀਂ ਦੇ ਸਕੇ | ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਸਖ਼ਤੀ ਨਾਲ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਹਰਜਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਲੱਖਣ ਕੇ ਪੱਡਾ ਥਾਣਾ ਸੁਭਾਨਪੁਰ ਦੂਸਰੇ ਨੇ ਰਿਸ਼ਵ ਕੁਮਾਰ ਪੁੱਤਰ ਰਵੀ ਕੁਮਾਰ ਵਾਸੀ ਨਿਊ ਦਸਮੇਸ਼ ਨਗਰ ਰਾਮਾ ਮੰਡੀ ਜਲੰਧਰ ਅਤੇ ਤੀਸਰੇ ਨੇ ਜਾਨੂ ਪੁੱਤਰ ਅਮਰਜੀਤ ਸਿੰਘ ਵਾਸੀ ਕਾਕੀ ਪਿੰਡ ਰਾਮਾ ਮੰਡੀ ਜਲੰਧਰ ਦੱਸਿਆ | ਭੁਲੱਥ ਪੁਲਿਸ ਵੱਲੋਂ ਤਿੰਨਾਂ ਨੌਜਵਾਨਾਂ ਨੂੰ ਆਵਾਰਾਗਰਦੀ ਦੇ ਦੋਸ਼ ਤਹਿਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਆਗਾਮੀ ਨਗਰ ਨਿਗਮ ਤੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ-ਰਣਜੀਤ ਸਿੰਘ ਖੋਜੇਵਾਲ ਅਗਲੀ ਖ਼ਬਰ ਟਰੈਕਟਰ ਵਲੋਂ ਫੇਟ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ ਸਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।