25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਗਾਮੀ ਨਗਰ ਨਿਗਮ ਤੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ-ਰਣਜੀਤ ਸਿੰਘ ਖੋਜੇਵਾਲ

ਅਜੀਤ ਡੈਸਕ 02-05-2026
ਕਪੂਰਥਲਾ, 1 ਮਈ (ਅਮਰਜੀਤ ਕੋਮਲ)-ਭਾਜਪਾ ਨੂੰ ਸ਼ਹਿਰ ਵਿਚ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਜਪਾ ਦੇ ਐੱਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਪ੍ਰੇਰਣਾ ਨਾਲ ਵਾਰਡ 40 ਦੇ ਮੁਹੱਲਾ ਮਹਿਤਾਬਗੜ੍ਹ ਤੇ ਸ਼ਿਵ ਕਲੋਨੀ ਦੇ 8 ਪਰਿਵਾਰਾਂ ਦੇ ਮੈਂਬਰਾਂ ਗੁਰਸਾਬ ਸਿੰਘ, ਰਾਜਵਿੰਦਰ ਕੌਰ, ਅਭਿਸ਼ੇਕ, ਡਾ. ਸਤਪਾਲ, ਗੁਰਦੀਪ ਸਿੰਘ, ਦਰਸ਼ਨ ਕੌਰ ਆਦਿ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਸਬੰਧ ਵਿਚ ਹੋਏ ਇਕ ਸੰਖੇਪ ਜਿਹੇ ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਰਟੀ ਵਿਚ ਸ਼ਾਮਲ ਹੋਏ ਵਿਅਕਤੀਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਤੇ ਆਗਾਮੀ ਨਗਰ ਨਿਗਮ ਤੇ ਪੰਜਾਬ ਵਿਧਾਨ ਸਭਾ ਦੀ ਚੋਣਾਂ ਵਿਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਚੋਣ ਲਈ ਸਾਰੇ ਭਾਜਪਾ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਕਾਰਜਸ਼ੀਲ ਹਨ ਤੇ ਪਾਰਟੀ ਦੀ ਨੀਤੀਆਂ ਘਰ-ਘਰ ਪਹੁੰਚਾ ਰਹੇ ਹਨ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਨਗਰ ਨਿਗਮ ਦੀ ਚੋਣ ਜਿੱਤਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ, ਪਰੰਤੂ ਭਾਜਪਾ ਚੋਣਾਂ ਆਪਣੇ ਦਮ 'ਤੇ ਲੜ ਕੇ ਨਗਰ ਨਿਗਮ 'ਤੇ ਕਾਬਜ਼ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸੱਤਾ ਵਿਚ ਲਿਆਉਣ ਦਾ ਸੰਕਲਪ ਲਿਆ ਹੈ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਦੇ ਨਾਲ-ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਵੀ ਜਾਣੂ ਕਰਵਾਉਣ | ਇਸ ਮੌਕੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਆਈ.ਟੀ. ਵਿੰਗ ਦੇ ਸੂਬਾਈ ਆਗੂ ਵਿੱਕੀ ਗੁਜਰਾਲ, ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਸ਼ਾਰਪ ਸਭਰਵਾਲ, ਬਿੱਟੂ ਧੰਮ, ਗੋਲਡੀ ਨਾਹਰ, ਵਿੱਕੀ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੀਚੇਵਾਲ ਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇ... ਅਗਲੀ ਖ਼ਬਰ ਆਵਾਰਾਗਰਦੀ ਕਰਨ ਦੇ ਦੋਸ਼ ਤਹਿਤ ਤਿੰਨ ਨੌਜਵਾਨ ਕਾਬੂ, ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।