21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਚੱਟਾਨ ਵਾਂਗ ਖੜ੍ਹੇ ਵਰਕਰਾਂ ਨੂੰ ਅਕਾਲੀ ਦਲ ਅੱਖੋਂ ਪਰੋਖੇ ਨਾ ਕਰੇ-ਜੰਡੂ ਭੁੱਲਾਰਾਈ

ਅਜੀਤ ਡੈਸਕ 03-05-2026
ਖਲਵਾੜਾ, 2 ਮਈ (ਮਨਦੀਪ ਸਿੰਘ ਸੰਧੂ)-ਚੱਟਾਨ ਵਾਂਗ ਅਕਾਲੀ ਦਲ ਨਾਲ ਖੜ੍ਹੇ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਮੌਕਾਪ੍ਰਸਤ ਵਰਕਰਾਂ ਨੂੰ ਅੱਗੇ ਲਿਆਉਣਾ ਬਹੁਤ ਲਿਆਉਣਾ ਬਹੁਤ ਹੀ ਮੰਦਭਾਗਾ ਹੈ, ਜਿਸ ਨਾਲ ਪਾਰਟੀ ਦਾ ਨੁਕਸਾਨ ਹੋ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ.ਸੀ. ਵਿੰਗ ਦੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਜੰਡੂ ਭੁੱਲਾਰਾਈ ਨੇ ਕਰਦਿਆਂ ਕਿਹਾ ਕਿ ਜਿਹੜੇ ਅਕਾਲੀ ਵਰਕਰਾਂ ਨੇ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੇਲੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਸਮਰਥਨ ਕੀਤਾ ਹੈ, ਉਨ੍ਹਾਂ ਨੂੰ ਅਹਿਮੀਅਤ ਦੇਣ ਨਾਲ ਪੱਕੇ ਵਰਕਰਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ, ਜਿਸ ਨਾਲ ਪਾਰਟੀ ਨੂੰ ਖੋਰਾ ਲੱਗਦਾ ਹੈ | ਉਨ੍ਹਾਂ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਅਜਿਹਾ ਕਰਨ ਨਾਲ ਇਸ ਦਾ ਖ਼ਮਿਆਜ਼ਾ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ, ਜਿਸ ਦੇ ਜ਼ਿੰਮੇਵਾਰ ਪਾਰਟੀ ਦੇ ਹਲਕਾ ਇੰਚਾਰਜ ਹੋਣਗੇ |
ਪਿਛਲੀ ਖ਼ਬਰ ਮਿੱਠੜਾ ਕਾਲਜ ਦਾ ਬੀ.ਏ. ਤੇ ਬੀ.ਐੱਸ.ਸੀ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੰਤ ਹੀਰਾ ਦਾਸ ਕੰਨਿਆ ਕਾਲਜ ਦੇ ਪਾਸ ਹੋਏ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।