21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਿੱਠੜਾ ਕਾਲਜ ਦਾ ਬੀ.ਏ. ਤੇ ਬੀ.ਐੱਸ.ਸੀ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਤੇ ਬੀ.ਐੱਸ.ਸੀ. ਦੂਜੇ ਸਾਲ ਦਾ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਵਿਗਿਆਨ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਪਹਿਲਾ, ਨਵਨੀਤ ਕੌਰ ਨੇ ਦੂਜਾ ਤੇ ਸ਼ਰਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਐੱਸ.ਸੀ. ਤੀਜੇ ਸਮੈਸਟਰ ਦੀ ਹਰਮਨਪ੍ਰੀਤ ਕੌਰ ਪਹਿਲੇ, ਮਨਦੀਪ ਕੌਰ ਦੂਜੇ ਤੇ ਮਨਮੀਤ ਕੌਰ ਤੀਜੇ ਸਥਾਨ 'ਤੇ ਰਹੀ | ਉਨ੍ਹਾਂ ਕਿਹਾ ਕਿ ਕਾਲਜ ਦਾ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਲਗਾਤਾਰ ਮਾਰਗਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਤੇ ਪ੍ਰੇਰਨਾਦਾਇਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਸਰਬਜੀਤ ਕੌਰ ਸਾਬਕਾ ਪੰਚ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਚੱਟਾਨ ਵਾਂਗ ਖੜ੍ਹੇ ਵਰਕਰਾਂ ਨੂੰ ਅਕਾਲੀ ਦਲ ਅੱਖੋਂ ਪਰੋਖੇ ਨਾ ਕਰੇ-ਜੰਡੂ ਭੁੱਲਾਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।