21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਸਪੈੱਲ-ਬੀ ਮੁਕਾਬਲੇ ਵਿਚ ਵੱਖ-ਵੱਖ ਸਥਾਨ ਕੀਤੇ ਹਾਸਿਲ

ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥਣਾਂ ਨੇ ਰਾਜ ਪੱਧਰੀ ਸਪੈੱਲ-ਬੀ ਮੁਕਾਬਲੇ ਵਿਚ ਵੱਖ-ਵੱਖ ਕੈਟਾਗਰੀਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਰਿਆਨ ਇੰਟਰਨੈਸ਼ਨਲ ਸਕੂਲ ਜਲੰਧਰ ਵਲੋਂ ਕਰਵਾਏ ਗਏ ਇਸ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ 16 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਇਸ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਚੌਥੀ ਜਮਾਤ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਪਹਿਲਾ, ਪੰਜਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਦੂਜਾ ਤੇ ਤੀਜੀ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪ੍ਰਬੰਧਕਾਂ ਵਲੋਂ ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ 'ਤੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਹੋਰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਅੰਗਰੇਜੀ ਅਧਿਆਪਕ ਅੰਕਿਤਾ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀ ਤੇ ਇਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਹੋਏ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਕਾਰਨ ਮਹਿਲਾ ਦੀ ਮੌਤ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।