22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਪੰਜਾਬ ਸੈਕਟਰ ਲੇਬਰ ਯੂਨੀਅਨ ਨੇ ਕਰਵਾਇਆ ਸਾਲਾਨਾ ਸਮਾਗਮ

ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਵਿ.ਪ੍ਰ.)-ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ ਵਿਚ ਪੰਜਾਬ ਸੈਕਟਰ ਲੇਬਰ ਯੂਨੀਅਨ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੁਖਜਿੰਦਰ ਸਿੰਘ ਬੱਬਰ ਮੁੱਖ ਮਹਿਮਾਨ ਵਜੋਂ ਤੇ ਗੁਰਬਚਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਯੂਨੀਅਨ ਦੇ ਚੇਅਰਮੈਨ ਨਿਰਮਲ ਸਿੰਘ ਨਾਹਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਤੇ ਬਾਅਦ ਵਿਚ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਭਾਸ਼ ਮੁਕਰੰਦੀ ਨੇ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਬੋਲਦਿਆਂ ਭਾਜਪਾ ਦੇ ਐਸ.ਸੀ. ਮੋਰਚੇ ਦੇ ਮੁੱਖ ਬੁਲਾਰੇ ਮਹਿੰਦਰ ਸਿੰਘ ਬਲੇਰ ਨੇ ਕਿਹਾ ਕਿ ਸਾਨੂੰ ਡਾ. ਭੀਮ ਰਾਓ ਅੰਬੇਡਕਰ ਦੇ ਸਿਧਾਂਤਾ 'ਤੇ ਚੱਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਕਰਨਾ ਚਾਹੀਦਾ ਹੈ | ਇਸੇ ਦੌਰਾਨ ਹੀ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ ਦੇ ਪ੍ਰਧਾਨ ਸਤਪਾਲ ਫ਼ੌਜੀ ਨੇ ਮਜ਼ਦੂਰ ਵਰਗ ਨੂੰ ਇਕਜੁੱਟ ਹੋ ਕੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਅਪੀਲ ਕੀਤੀ | ਉਨ੍ਹਾਂ ਸਮਾਗਮ ਵਿਚ ਸ਼ਾਮਲ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਸਮਾਗਮ ਨੂੰ ਗੁਰਬਚਨ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਸਿੰਘ, ਜ਼ਿਲ੍ਹੇ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਪੱਡਾ, 'ਆਪ' ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੇਮ ਲਾਲ ਦੀ ਸੇਵਾ ਮੁਕਤੀ 'ਤੇ ਟਰੱਸਟ ਦੇ ਚੇਅਰਮੈਨ ਤੇ ਹੋਰ ਸਟਾਫ਼ ਵਲੋਂ ਉਨ੍ਹਾਂ ਦਾ ਸਨਮਾਨ ਅਗਲੀ ਖ਼ਬਰ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਫਗਵਾੜਾ ਵਲੋਂ ਮਨਾਇਆ ਬੁੱਧ ਪੂਰਨਿਮਾ ਮਹਾਂਉਤਸਵ ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।