22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਨਤਾ ਦਾ ਵਿਸ਼ਵਾਸ ਗੁਆ ਚੁੱਕੀ ਭਗਵੰਤ ਮਾਨ ਸਰਕਾਰ ਦੇ ਅੰਦਰ ਵੀ ਅਵਿਸ਼ਵਾਸ ਦੀ ਲਹਿਰ-ਜਗਜੀਵਨ ਖਲਵਾੜਾ

ਅਜੀਤ ਡੈਸਕ 03-05-2026
ਖਲਵਾੜਾ, 2 ਮਈ (ਮਨਦੀਪ ਸਿੰਘ ਸੰਧੂ)-ਸੀਨੀਅਰ ਕਾਂਗਰਸ ਆਗੂ ਤੇ ਮਾਰਕੀਟ ਕਮੇਟੀ ਫਗਵਾੜਾ ਦੇ ਸਾਬਕਾ ਉਪ ਚੇਅਰਮੈਨ ਜਗਜੀਵਨ ਖਲਵਾੜਾ ਨੇ ਅੱਜ ਮਜ਼ਦੂਰ ਦਿਵਸ ਮੌਕੇ ਸਮੂਹ ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦਿਲੋਂ ਸ਼ੁੱਭ ਇੱਛਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੇ ਬਿਨਾਂ ਕਿਸੇ ਵੀ ਦੇਸ਼ ਜਾਂ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ ਅਤੇ ਕਾਂਗਰਸ ਪਾਰਟੀ ਹਮੇਸ਼ਾ ਹੀ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਮਜ਼ਬੂਤੀ ਨਾਲ ਖੜੀ ਰਹੀ ਹੈ | ਇਸ ਮੌਕੇ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਅਸਫਲਤਾ ਕਾਰਨ ਹੀ ਸੱਤ ਰਾਜ-ਸਭਾ ਮੈਂਬਰਾਂ ਨੇ ਪਾਰਟੀ ਤੋਂ ਦੂਰੀ ਬਣਾਈ ਤੇ ਆਪਣਾ ਪਿੱਛਾ ਛੁਡਾ ਲਿਆ, ਕਿਉਂਕਿ ਉਨ੍ਹਾਂ ਦਾ ਭਰੋਸਾ ਇਸ ਸਰਕਾਰ ਤੇ ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਸੀ | ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਸਥਿਤੀ ਇਹ ਬਣ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਵਿਚ ਵਿਸ਼ੇਸ਼ ਸੈਸ਼ਨ ਬੁਲਾ ਕੇ ਆਪਣਾ ਵਿਸ਼ਵਾਸ ਮਤ ਹਾਸਲ ਕਰਨ ਲਈ ਮਜਬੂਰ ਹੋਣਾ ਪਿਆ | ਉਨ੍ਹਾਂ ਚਿੰਤਾ ਪ੍ਰਗਟਾਈ ਕਿ 90 ਤੋਂ ਵੱਧ ਵਿਧਾਇਕਾਂ ਵਾਲੇ ਮੁੱਖ ਮੰਤਰੀ ਨੂੰ ਸਰਕਾਰ ਡਿੱਗਣ ਦਾ ਖ਼ਤਰਾ ਪਰੇਸ਼ਾਨ ਕਰ ਰਿਹਾ ਹੈ, ਜਿਸ ਲਈ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ ਤਾਂ ਜੋ ਸਰਕਾਰ ਦੀ ਡਗਮਗਾਉਂਦੀ ਬੇੜੀ ਨੂੰ ਡੁੱਬਣ ਤੋਂ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਭਾਜਪਾ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਟਿਕਟ ਦੇਵੇਗੀ-ਰਣਜੀਤ ਸਿੰਘ ਖੋਜੇਵਾਲ ਅਗਲੀ ਖ਼ਬਰ ਪ੍ਰੇਮ ਲਾਲ ਦੀ ਸੇਵਾ ਮੁਕਤੀ 'ਤੇ ਟਰੱਸਟ ਦੇ ਚੇਅਰਮੈਨ ਤੇ ਹੋਰ ਸਟਾਫ਼ ਵਲੋਂ ਉਨ੍ਹਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।