22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਨਵ-ਨਿਯੁਕਤ ਅਹੁਦੇਦਾਰ ਘਰ-ਘਰ ਪਹੁੰਚਾਉਣ-ਵਾਲੀਆ, ਸਿੱਧੂ

ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐੱਸ. ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰੰਘ ਸਿੱਧੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਜੈ ਬਬਲਾ, ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੱਲੂ ਕਾਦਰਾਬਾਦ ਤੇ ਸਰਕਲ ਜਥੇਦਾਰ ਜਰਨੈਲ ਸਿੰਘ ਨੱਥੂ ਚਾਹਲ ਨੂੰ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਵਲੋਂ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਐਚ.ਐੱਸ. ਵਾਲੀਆ ਤੇ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਤੇ ਸਰਕਾਰ ਨੇ ਰਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਨਵਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਣ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਤੇ ਅਕਾਲੀ ਦਲ ਦੀ ਸਰਕਾਰ ਦੇ ਰਾਜ ਦੌਰਾਨ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਜਿਨ੍ਹਾਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਬੰਦ ਕਰ ਦਿੱਤਾ, ਨੂੰ ਮੁੜ ਚਾਲੂ ਕੀਤਾ ਜਾਵੇਗਾ | ਨਵਨਿਯੁਕਤ ਆਗੂਆਂ ਨੇ ਹਲਕਾ ਇੰਚਾਰਜ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਗੁਰਦਿਆਲ ਸਿੰਘ ਨੱਥੂ ਚਾਹਲ, ਸੋਢੀ ਨੱਥੂ ਚਾਹਲ, ਮਹਿੰਦਰ ਸਿੰਘ ਨੱਥੂ ਚਾਹਲ, ਬਲਬੀਰ ਸਿੰਘ ਨੱਥੂ ਚਾਹਲ, ਸੁਰਿੰਦਰ ਸਿੰਘ ਨਰੈਣਗੜ੍ਹ, ਜਸਬੀਰ ਸਿੰਘ ਨੱਥੂ ਚਾਹਲ, ਨਿੱਕਾ ਨੱਥੂ ਚਾਹਲ, ਬਿੰਦਰ ਨੱਥੂ ਚਾਹਲ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕਰਜ਼ਾ ਵਾਪਸੀ ਦੇ ਦਬਾਅ ਕਾਰਨ ਵਿਅਕਤੀ ਵਲੋਂ ਖ਼ੁਦਕੁਸ਼ੀ <br/> ਅਗਲੀ ਖ਼ਬਰ ਇੰਸਪੈਕਟਰ ਬਲਜਿੰਦਰ ਸਿੰਘ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।