24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 03-05-2026

ਕਪੂਰਥਲਾ, 2 ਮਈ (ਵਿ.ਪ੍ਰ.)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕੇਕ ਕੱਟਣ ਨਾਲ ਹੋਈ ਤੇ ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਕਿਹਾ ਕਿ ਸਕੂਲ ਦੀ ਸਫ਼ਲਤਾ ਵਿਚ ਹਰੇਕ ਕਰਮਚਾਰੀ ਦਾ ਅਹਿਮ ਯੋਗਦਾਨ ਹੈ | ਉਨ੍ਹਾਂ ਸਕੂਲ ਦੇ ਸਹਾਇਕ ਸਟਾਫ਼ ਤੇ ਡਰਾਈਵਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਨੂੰ ਸਨਮਾਨ ਦੇਣਾ ਸਮੇਂ ਦੀ ਲੋੜ ਹੈ | ਉਨ੍ਹਾਂ ਸਕੂਲ ਦੇ ਸਹਾਇਕ ਸਟਾਫ਼ ਤੇ ਡਰਾਈਵਰਾਂ ਦੇ ਸੁਖਦਾਈ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਮਿਹਨਤਕਸ਼ ਲੋਕਾਂ ਤੋਂ ਬਿਨਾਂ ਕੋਈ ਵੀ ਦੇਸ਼ ਜਾਂ ਰਾਜ ਤਰੱਕੀ ਨਹੀਂ ਕਰ ਸਕਦਾ-ਬੀਬੀ ਗੁਰਪ੍ਰੀਤ ਕੌਰ ਅਗਲੀ ਖ਼ਬਰ ਜੇ.ਐੱਮ.ਡੀ. ਪਰਿਵਾਰ ਭੁਲੱਥ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ, ਕਿੱਟਾਂ, ਫਰੂਟ ਤੇ ਹੋਰ ਖਾਣ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।