24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਿਹਨਤਕਸ਼ ਲੋਕਾਂ ਤੋਂ ਬਿਨਾਂ ਕੋਈ ਵੀ ਦੇਸ਼ ਜਾਂ ਰਾਜ ਤਰੱਕੀ ਨਹੀਂ ਕਰ ਸਕਦਾ-ਬੀਬੀ ਗੁਰਪ੍ਰੀਤ ਕੌਰ

ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਰੀਧਿਮਾ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ, ਜਦਕਿ ਇਸੇ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਆਪਣੀ ਕਵਿਤਾ ਰਾਹੀਂ ਮਜ਼ਦੂਰਾਂ ਦੇ ਸਮਾਜ ਵਿਚ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ ਤੇ ਕਿਹਾ ਕਿ ਮਿਹਨਤਕਸ਼ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਕੋਈ ਵੀ ਰਾਜ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ | ਇਸ ਮੌਕੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਤੇ ਸਕੂਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਮਜ਼ਦੂਰਾਂ ਦੀ ਭਲਾਈ ਦੇ ਨਾਲ-ਨਾਲ ਉਨ੍ਹਾਂ ਦੀ ਉਜਰਤ ਵਿਚ ਵਾਧਾ ਕਰੇ-ਰਣਜੀਤ ਸਿੰਘ ਖੋਜੇਵਾਲ ਅਗਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।