25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਰਟੀਫਿਕੇਟ ਇਨ ਫ਼ੈਸ਼ਨ ਟੈਕਨਾਲੋਜੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 03-05-2026
ਸੁਲਤਾਨਪੁਰ ਲੋਧੀ, 2 ਮਈ (ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨ ਕੀਤੇ ਨਤੀਜੇ ਵਿਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਫ਼ੈਸ਼ਨ ਟੈਕਨਾਲੋਜੀ ਕੋਰਸ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋਫੈਸਰ ਸੁਖਪਾਲ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਟੀਫਿਕੇਟ ਇਨ ਫ਼ੈਸ਼ਨ ਟੈਕਨਾਲੋਜੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਗੁਲਸ਼ਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 9.25 ਐਸ.ਜੀ.ਪੀ.ਏ. ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਰਮਨਦੀਪ ਕੌਰ ਪੁੱਤਰੀ ਸੇਵਾ ਸਿੰਘ ਨੇ 8.80 ਐਸ.ਜੀ.ਪੀ.ਏ ਹਾਸਲ ਕਰਕੇ ਦੂਜਾ ਸਥਾਨ ਤੇ ਅਨੁਪ੍ਰੀਤ ਕੌਰ ਪੁੱਤਰੀ ਕਰਮਜੀਤ ਸਿੰਘ 8.40 ਐਸ.ਜੀ.ਪੀ.ਏ ਹਾਸਿਲ ਕਰਕੇ ਵਿਦਿਆਰਥਣ ਨੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਤੇ ਮਾਪਿਆਂ ਦਾ ਮਾਣ ਵਧਾਇਆ | ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਗੁਰਪ੍ਰੀਤ ਕੌਰ ਮੈਂਬਰ ਐਸ.ਜੀ.ਪੀ.ਸੀ., ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਤੇ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਪਿੰਡ ਖਲਵਾੜਾ ਵਿਖੇ ਪੰਚਾਇਤ ਘਰ ਦੇ ਸੰੁਦਰੀਕਰਨ ਲਈ ਪ੍ਰਵਾਸੀ ਭਾਰਤੀਆਂ ਨੇ ਭੇਜੀ 50 ਹਜ਼ਾਰ ਰੁਪਏ ਦੀ ਮਦਦ ਅਗਲੀ ਖ਼ਬਰ ਸਰਕਾਰ ਮਜ਼ਦੂਰਾਂ ਦੀ ਭਲਾਈ ਦੇ ਨਾਲ-ਨਾਲ ਉਨ੍ਹਾਂ ਦੀ ਉਜਰਤ ਵਿਚ ਵਾਧਾ ਕਰੇ-ਰਣਜੀਤ ਸਿੰਘ ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।