25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਜ਼ਦੂਰ ਦਿਵਸ ਇਤਿਹਾਸਕ ਅੰਦੋਲਨ ਦੀ ਯਾਦ ਦਿਵਾਉਂਦਾ ਹੈ-ਕਾਮਰੇਡ ਰਸ਼ਪਾਲ ਸਿੰਘ

ਅਜੀਤ ਡੈਸਕ 03-05-2026
ਸੁਲਤਾਨਪੁਰ ਲੋਧੀ, 2 ਮਈ (ਨਰੇਸ਼ ਹੈਪੀ)-ਮਜ਼ਦੂਰ, ਮੁਲਾਜ਼ਮ, ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੌਮਾਂਤਰੀ ਮਈ ਦਿਵਸ ਚੌਂਕ ਚੇਲਿਆਂ ਵਿਖੇ ਮਨਾਇਆ ਗਿਆ | ਮਈ ਦਿਵਸ ਅਰਥਾਤ ਮਜ਼ਦੂਰ ਦਿਵਸ ਤੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਤੇ ਮਜ਼ਦੂਰ ਦਿਵਸ ਨੂੰ ਸਲਾਮ ਕੀਤਾ |ਸਮਾਗਮ ਦੀ ਸ਼ੁਰੂਆਤ ਝੰਡਾ ਚੜ੍ਹਾਉਣ ਦੀ ਰਸਮ ਕਿਸਾਨ ਆਗੂ ਬਚਨ ਸਿੰਘ ਛੰਨਾ ਸ਼ੇਰ ਸਿੰਘ ਵੱਲੋਂ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਕਾਮਰੇਡ ਰਸ਼ਪਾਲ ਸਿੰਘ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਹਰੇਕ ਸਾਲ 1 ਮਈ ਨੂੰ ਭਾਰਤ ਸਮੇਤ ਕਈ ਦੇਸ਼ਾਂ ਵਿਚ ਲੇਬਰ ਡੇ ਅਰਥਾਤ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ ਜਿਸ ਨੂੰ ਹਰ ਸਾਲ ਮਨਾਉਣ ਦੇ ਲਈ ਇੱਕ ਥੀਮ ਰੱਖਿਆ ਜਾਂਦਾ ਹੈ | ਇਸ ਦਿਹਾੜੇ ਨੂੰ ਮਨਾਉਣ ਦਾ ਮੁੱਖ ਮਕਸਦ ਮਜ਼ਦੂਰਾਂ ਦੇ ਅਧਿਕਾਰਾਂ, ਉਨ੍ਹਾਂ ਦੀ ਮਿਹਨਤ, ਸੰਘਰਸ਼ ਨੂੰ ਸਨਮਾਨ ਦੇਣਾ ਹੈ | ਉਨ੍ਹਾਂ ਮੰਗ ਕੀਤੀ ਕਿ ਚਾਰ ਲੇਬਰ ਕੋਡ ਤੁਰੰਤ ਰੱਦ ਕੀਤੇ ਜਾਣ, ਮਨਰੇਗਾ ਨੂੰ ਬਹਾਲ ਕੀਤਾ ਜਾਵੇ, ਆਸ਼ਾ ਵਰਕਰ ਮਿਡ ਡੇ ਮੀਲ ਠੇਕਾ ਮੁਲਾਜ਼ਮ ਸਾਰੇ ਪੱਕੇ ਕੀਤੇ ਜਾਣ, ਦੇਸ਼ ਭਰ ਵਿਚ ਠੇਕਾ ਸਿਸਟਮ ਬੰਦ ਕੀਤਾ ਜਾਵੇ ਅਤੇ ਪੱਕੀ ਭਰਤੀ ਕੀਤੀ ਜਾਵੇ, ਮਿਹਨਤ ਦਾ ਸਨਮਾਨ ਮਿਹਨਤ ਦਾ ਅਧਿਕਾਰ ਦਿੱਤਾ ਜਾਵੇ | ਪੇਂਡੂ ਮਜ਼ਦੂਰ ਕਿਸਾਨ ਤੇ ਕਿਰਤੀ ਯੂਨੀਅਨ ਦੇ ਪ੍ਰਮੁੱਖ ਨਿਰਮਲ ਸਿੰਘ ਸ਼ੇਰਪੁਰ ਸੱਦਾ ਨੇ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਜ਼ਦੂਰਾਂ ਦੇ ਸੰਘਰਸ਼ ,ਬਲੀਦਾਨ ਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਸਨਮਾਨਿਤ ਕਰਨ ਦਾ ਦਿਨ ਹੈ |ਇਸ ਮੌਕੇ ਕਾਮਰੇਡ ਬਲਦੇਵ ਸਿੰਘ ਨੇ ਮਜ਼ਦੂਰ ਦਿਵਸ ਤੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਇਹ ਦਿਨ ਕੰਮ ਦੇ 8 ਘੰਟੇ ਪੱਕਾ ਕਰਨ ਦੇ ਇਤਿਹਾਸਿਕ ਅੰਦੋਲਨ ਦੀ ਯਾਦ ਦਿਵਾਉਂਦਾ ਹੈ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ ਨੇ ਸੂਬੇ ਦੇ ਮਜ਼ਦੂਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸੂਬਾ ਸਰਕਾਰ ਤੇ ਉਨ੍ਹਾਂ ਦੀ ਆਰਥਿਕ ਸਥਿਤੀ ਸੁਧਾਰਨ ਦੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ | ਉਨ੍ਹਾਂ ਨੇ ਮੀਡੀਆ ਰਾਹੀਂ ਮਜ਼ਦੂਰਾਂ ਦੀ ਆਮਦਨ ਤੇ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਅਤੇ ਵੱਡੇ ਪੱਧਰ ਤੇ ਬਦਲਾਅ ਦੀ ਜ਼ਰੂਰਤ ਦੱਸਿਆ | ਸਮਾਗਮ ਨੂੰ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕਾਮਰੇਡ ਬਲਦੇਵ ਸਿੰਘ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਨਿਰਮਲ ਸਿੰਘ ਸ਼ੇਰਪੁਰ ਸੱਦਾ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭੈਣੀ, ਫੌਜਾ ਸਿੰਘ ਸਾਬਕਾ ਸਰਪੰਚ ਖਿਜਰਪੁਰ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਸੁਖਦੇਵ ਸਿੰਘ ਪੀ.ਐਸ.ਪੀ.ਸੀ.ਐਲ., ਬੂਟਾ ਸਿੰਘ, ਰਾਜਪ੍ਰੀਤ ਸਿੰਘ ਤਲਵੰਡੀ ਚੌਧਰੀਆਂ, ਰਾਜਕੁਮਾਰ ਰਾਜਨ, ਰਜੇਸ਼ ਕੁਮਾਰ, ਸੁਰਜੀਤ ਕੁਮਾਰ, ਚਰਨਜੀਤ ਸਿੰਘ ਮਸੀਤਾਂ, ਹਰਜੀਤ ਸਿੰਘ, ਦਇਆ ਸਿੰਘ, ਤਬਾਰਕ, ਮਾਸਟਰ ਪਿਆਰਾ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਸੰਧੂ, ਹਰਬੰਸ ਸਿੰਘ ਚੱਕ ਕੋਟਲਾ, ਸੁਖਵਿੰਦਰ ਸਿੰਘ ਚੱਕ ਕੋਟਲਾ, ਫੌਜਾ ਸਿੰਘ ਸਾਬਕਾ ਸਰਪੰਚ, ਪ੍ਰਤਾਪ ਸਿੰਘ ਮੋਮੀ ਸਾਬਕਾ ਐਸ.ਡੀ.ਓ., ਕੁਲਦੀਪ ਕੌਰ ਪੇਂਡੂ ਮਜ਼ਦੂਰ ਯੂਨੀਅਨ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਅਗਲੀ ਖ਼ਬਰ ਪਿੰਡ ਖਲਵਾੜਾ ਵਿਖੇ ਪੰਚਾਇਤ ਘਰ ਦੇ ਸੰੁਦਰੀਕਰਨ ਲਈ ਪ੍ਰਵਾਸੀ ਭਾਰਤੀਆਂ ਨੇ ਭੇਜੀ 50 ਹਜ਼ਾਰ ਰੁਪਏ ਦੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।